ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਨਾਓ ਹਾਦਸਾ: ਭਾਜਪਾ ਵਿਧਾਇਕ ਕੁਲਦੀਪ ਸੇਂਗਰ ਵਿਰੁਧ ਕਤਲ ਦਾ ਕੇਸ ਦਰਜ

 

ਉਨਾਓ ਬਲਾਤਕਾਰ ਪੀੜਤਾ ਦੀ ਕਾਰ ਹਾਦਸੇ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਨੇ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਅਤੇ ਹੋਰਨਾਂ ਵਿਰੁਧ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇਨ੍ਹਾਂ ਵਿਰੁਧ ਪੁਲਿਸ ਨੇ ਕਤਲ ਅਤੇ ਕਤਲ ਦਾ ਸਾਜਿਸ਼ ਤਹਿਤ ਇਨ੍ਹਾਂ ਵਿਰੁਧ ਮੁਕੱਦਮਾ ਦਰਜ ਕੀਤਾ ਹੈ।

 

 

 

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਉਨਾਓ ਬਲਾਤਕਾਰ ਪੀੜਤਾ ਲੜਕੀ ਜਿਸ ਕਾਰ ਵਿੱਚ ਜਾ ਰਹੀ ਸੀ ਉਸ ਵਿੱਚ ਉਸ ਦੇ ਪਰਿਵਾਰ ਦੇ ਲੋਕ ਅਤੇ ਵਕੀਲ ਵੀ ਸਵਾਰ ਸਨ। ਕਾਰ ਨੂੰ ਇੱਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਦੋ ਲੋਕਾਂ ਦੀ ਮੌਕੇ ਉੱਤੇ ਮੌਤ ਹੋ ਗਈ ਜਦਕਿ ਪੀੜਤਾ ਅਤੇ ਉਸ ਦਾ ਵਕੀਲ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ।

 

ਪੀੜਤ ਦੀ ਮਾਂ ਨੇ ਕਿਹਾ- ਇਹ ਸਾਜਿਸ਼ ਹੈ

ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ, ਗੈਂਗਰੇਪ ਪੀੜਤਾ ਦੀ ਮਾਂ ਨੇ ਇਸ ਹਾਦਸੇ ਦੇ ਪਿੱਛੇ ਸਾਜਿਸ਼ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਦੁਰਘਟਨਾ ਨਹੀਂ ਸੀ, ਬਲਕਿ ਸਾਰਿਆਂ ਦਾ ਸਫਾਇਆ ਕਰਨ ਦੀ ਸਾਜਿਸ਼ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Case against MLA Kuldeep Sengar in Unnao rape victim car accidents case