ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਗੜ੍ਹ ਵਿਵਾਦ : ਡਿਪਟੀ ਕਲੈਕਟਰ ਨਾਲ ਬਦਸਲੂਕੀ ਲਈ 2 ਲੋਕਾਂ ਵਿਰੁੱਧ ਮਾਮਲਾ ਦਰਜ

ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਸਮਰਥਨ 'ਚ ਕੱਢੀ ਗਈ ਤਿਰੰਗਾ ਯਾਤਰਾ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਬੀਤੇ ਦਿਨੀਂ ਬਿਆਵਰਾ ਇਲਾਕੇ 'ਚ ਰੈਲੀ 'ਚ ਹੋਏ ਹੰਗਾਮੇ ਅਤੇ ਡਿਪਟੀ ਕਲੈਕਟਰ ਪ੍ਰਿਆ ਵਰਮਾ ਨਾਲ ਬਦਸਲੂਕੀ ਦੇ ਮਾਮਲੇ 'ਚ ਧਾਰਾ 353 ਅਤੇ 354 ਤਹਿਤ ਦੋ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਰੈਲੀ 'ਚ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਲੈਕਟਰ ਪ੍ਰਿਆ ਵਰਮਾ ਦੇ ਵਾਲ ਖਿੱਚੇ ਸਨ।
 

ਜਿਨ੍ਹਾਂ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ 'ਚੋਂ ਇੱਕ ਨਾਮਜ਼ਦ ਹੈ ਅਤੇ ਇੱਕ ਅਣਪਛਾਤਾ ਹੈ। ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਧਾਰਾ 144 ਦੀ ਉਲੰਘਣਾ ਕਰਨ ਦਾ ਕੇਸ ਵੀ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 12 ਨਾਮਜ਼ਦ ਹਨ। ਬਿਨਾਂ ਮਨਜੂਰੀ ਰੈਲੀ ਕੱਢਣ ਵਾਲੇ ਭਾਜਪਾ ਵਰਕਰਾਂ ਨੇ ਦੋਸ਼ ਲਗਾਇਆ ਕਿ ਰਾਜਗੜ੍ਹ ਦੀ ਕਲੈਕਟਰ ਨਿਧੀ ਨਿਵੇਦਿਤਾ ਅਤੇ ਡਿਪਟੀ ਕਲੈਕਟਰ ਪ੍ਰਿਆ ਵਰਮਾ ਨੇ ਉਨ੍ਹਾਂ ਨੂੰ ਚਪੇੜਾਂ ਮਾਰੀਆਂ।
 

 

ਇਸ ਰੈਲੀ 'ਚ ਹੋਏ ਹੰਗਾਮੇ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ਮੁਤਾਬਿਕ ਪ੍ਰਦਰਸ਼ਨਕਾਰੀਆਂ ਨੇ ਅਧਿਕਾਰੀਆਂ ਨਾਲ ਬਦਸਲੂਕੀ ਕੀਤੀ ਅਤੇ ਡਿਪਟੀ ਕਲੈਕਟਰ ਪ੍ਰਿਆ ਵਰਮਾ ਦੇ ਵਾਲ ਖਿੱਚਣ ਦੇ ਨਾਲ-ਨਾਲ ਲੱਤ ਵੀ ਮਾਰੀ। ਡਿਪਟੀ ਕਲੈਕਟਰ ਪ੍ਰਿਆ ਵਰਮਾ ਨੇ ਕਿਹਾ, "ਅਸੀਂ ਕੋਈ ਝਗੜਾ ਨਹੀਂ ਕੀਤਾ ਹੈ। ਅਸੀਂ ਆਪਣੀ ਡਿਊਟੀ ਕਰ ਰਹੇ ਸੀ। ਜ਼ਿਲ੍ਹੇ 'ਚ ਧਾਰਾ 144 ਲੱਗੀ ਹੋਈ ਹੈ। ਇਸ ਦੀ ਉਲੰਘਣਾ ਨਾ ਹੋਵੇ ਅਤੇ ਜ਼ਿਲ੍ਹੇ 'ਚ ਸ਼ਾਂਤੀ ਵਿਵਸਥਾ ਬਣੀ ਰਹੇ, ਇਸ ਦੇ ਲਈ ਅਸੀ ਕੋਸ਼ਿਸ਼ ਕਰ ਰਹੇ ਸੀ।"
 

ਪ੍ਰਿਆ ਨੇ ਦੱਸਿਆ, "ਅਸੀਂ ਦੋ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਦੋਵਾਂ ਨੇ ਮੇਰੇ ਨਾਲ ਬਦਸਲੂਕੀ ਕੀਤੀ ਸੀ। ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਇਕ ਦਾ ਨਾਮ ਭੁਪਿੰਦਰ ਸਿੰਘ ਹੈ। ਉਸ ਨੇ ਮੈਨੂੰ ਲੱਤ ਮਾਰੀ ਸੀ।ਦੂਜੇ ਵਿਅਕਤੀ ਨੇ ਮੇਰੇ ਵਾਲ ਖਿੱਚੇ ਸੀ। ਉਸ ਦੀ ਤਸਵੀਰ ਸਾਹਮਣੇ ਆ ਗਈ ਹੈ ਪਰ ਅਜੇ ਤੱਕ ਉਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।"
 

ਕੀ ਹੈ ਮਾਮਲਾ :
ਦਰਅਸਲ 19 ਜਨਵਰੀ ਐਤਵਾਰ ਨੂੰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਚੱਲ ਰਹੇ ਰੋਸ ਪ੍ਰਦਰਸ਼ਨ ਦੌਰਾਨ ਸੜਕ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪਹੁੰਚੇ ਸਨ। ਇਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਨੇ ਰਾਜਗੜ੍ਹ ਦੀ ਡਿਪਟੀ ਕਲੈਕਟਰ ਪ੍ਰਿਆ ਵਰਮਾ ਨਾਲ ਧੱਕਾਮੁੱਕੀ ਕਰ ਦਿੱਤੀ। ਪ੍ਰਿਆ ਵਰਮਾ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ ਫੋਰਸ ਨਾਲ ਪਹੁੰਚੀ ਸੀ। ਪੁਲਿਸ ਸੜਕ ਦੇ ਵਿਚਕਾਰ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਜਦੋਂ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹਟਾ ਰਹੀ ਸੀ, ਉਦੋਂ ਡਿਪਟੀ ਕਲੈਕਟਰ ਪ੍ਰਿਆ ਵਰਮਾ ਇੱਕ ਪ੍ਰਦਰਸ਼ਨਕਾਰੀ ਨੂੰ ਥੱਪੜ ਮਾਰਨ ਲੱਗੀ। ਪਰ ਉਸੇ ਸਮੇਂ ਇੱਕ ਪ੍ਰਦਰਸ਼ਨਕਾਰੀ ਨੇ ਪ੍ਰਿਆ ਵਰਮਾ ਦੇ ਵਾਲ ਖਿੱਚੇ ਅਤੇ ਦੂਜੇ ਨੇ ਲੱਤ ਮਾਰੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Case filed against two for misbehaving with Rajgarh Deputy Collector