ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਅਰ ਇੰਡੀਆ ਨੂੰ ਪੂਰੀ ਤਰ੍ਹਾਂ ਪ੍ਰਾਈਵੇਟ ਬਣਾਉਣ ਨੂੰ ਪ੍ਰਵਾਨਗੀ

ਏਅਰ ਇੰਡੀਆ ਨੂੰ ਪੂਰੀ ਤਰ੍ਹਾਂ ਪ੍ਰਾਈਵੇਟ ਬਣਾਉਣ ਨੂੰ ਪ੍ਰਵਾਨਗੀ

ਭਾਰਤ ਸਰਕਾਰ ਨੇ ਏਅਰ ਇੰਡੀਆ (AI) ’ਚ ਆਪਣੀ ਪੂਰੀ ਹਿੱਸੇਦਾਰੀ ਵੇਚਣ ਲਈ ਬੋਲੀਆਂ ਮੰਗੀਆਂ ਹਨ। ਬੋਲੀਆਂ ਲਾਉਣ ਦੀ ਆਖ਼ਰੀ ਤਰੀਕ 17 ਮਾਰਚ, 2020 ਹੈ। ਸਰਕਾਰ ਨੇ ਸਹਾਇਕ ਕੰਪਨੀ ਏਅਰ ਇੰਡੀਆ ਐਕਸਪ੍ਰੈੱਸ ਤੇ ਏਅਰਪੋਰਟ ਸਰਵਿਸ ਕੰਪਨੀ ਭਾਵ AISATS ਨੂੰ ਵੀ ਵੇਚਣ ਲਈ ਬੋਲੀਆਂ ਸੱਦੀਆਂ ਹਨ।

 

 

ਇਸ ਤੋਂ ਪਹਿਲਾਂ ਇੱਛਾ ਦੇ ਪ੍ਰਗਟਾਵੇ ਦੇ ਖਰੜੇ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮਨਜ਼ੂਰੀ ਦਿੱਤੀ ਗਈ ਸੀ ਤੇ ਇਸ ਮਹੀਨੇ ਦੇ ਆਖ਼ਰ ਤੱਕ ਇਸ ਨੂੰ ਜਾਰੀ ਕਰਨ ਦੀ ਗੱਲ ਵੀ ਨਿੱਕਲ ਕੇ ਸਾਹਮਣੇ ਆਈ ਸੀ।

 

 

ਸ਼ਹਿਰੀ ਹਵਾਬਾਜ਼ੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਸੀ ਕਿ ਮੀਟਿੰਗ ਵਧੀਆ ਹੋਈ ਹੈ ਤੇ ਛੇਤੀ ਹੀ ਇਸ ਬਾਰੇ ਬਿਆਨ ਜਾਰੀ ਕੀਤਾ ਜਾਵੇਗਾ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਹਰਦੀਪ ਸਿੰਘ ਪੁਰੀ ਏਅਰ ਇੰਡੀਆ ਦੇ ਨਿਜੀਕਰਣ ਦੀ ਗੱਲ ਆਖ ਚੁੱਕੇ ਹਨ।

 

 

ਉਨ੍ਹਾਂ ਪਹਿਲਾਂ ਆਖਿਆ ਸੀ ਕਿ ਕੁਝ ਸਮੇਂ ਤੋਂ ਏਅਰ ਇੰਡੀਆ ਦਾ ਕਰਜ਼ਾ ਵਧਦਾ ਜਾ ਰਿਹਾ ਹੈ, ਜਿਸ ਨੂੰ ਹੁਣ ਜਾਰੀ ਨਹੀਂ ਰੱਖਿਆ ਜਾ ਸਕਦਾ। ਚੇਤੇ ਰਹੇ ਕਿ ਏਅਰ ਇੰਡੀਆ ਦੀ ਦੇਣਦਾਰੀ ਹੁਣ ਵਧ ਕੇ 80,000 ਕਰੋੜ ਰੁਪਏ ਤੋਂ ਪਾਰ ਪੁੱਜ ਚੁੱਕੀ ਹੈ ਤੇ ਉਸ ਨੂੰ ਪਿਛਲੇ ਸਾਲ ਰੋਜ਼ਾਨਾ 22 ਤੋਂ 25 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

 

 

ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਵੀ ਏਅਰ ਇੰਡੀਆ ਦੇ ਅਪਨਿਵੇਸ਼ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਤਦ ਕੰਪਨੀ ਨੂੰ ਖ਼ਰੀਦਣ ਲਈ ਕੋਈ ਖ਼ਰੀਦਦਾਰ ਸਾਹਮਣੇ ਨਹੀਂ ਆਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cent Per cent Disinvestment of Air India approved