ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ ਵਿੱਤ ਮੰਤਰੀ ਚਿਦੰਬਰਮ ਦੇ ਘਰ ਫਿਰ ਪਹੁੰਚੀ CBI ਟੀਮ

ਸਾਬਕਾ ਵਿੱਤ ਮੰਤਰੀ ਚਿਦੰਬਰਮ ਦੇ ਘਰ ਮੁੜ ਪਹੁੰਚੀ CBI ਟੀਮ

ਆਈ ਐਨ ਐਕਸ ਮੀਡੀਆ ਮਾਮਲੇ ਵਿਚ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਵਿਚੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸਨ ਰੱਦ ਹੋਣ ਤੋਂ ਬਾਅਦ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।  ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਰਿਹਾਇਸ਼ ਉਤੇ ਫਿਰ ਤੋਂ ਬੁੱਧਵਾਰ ਸਵੇਰੇ ਸੀਬੀਆਈ ਦੀ ਟੀਮ ਪਹੁੰਚੀ। ਚਿਦੰਬਰਮ ਉਤੇ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਇਨਕਾਰ ਕੀਤੇ ਜਾਣ ਬਾਅਦ ਹੀ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।

 

 

ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ, ਚਿਦੰਬਰਮ ਨੇ ਸੁਪਰੀਮ ਕੋਰਟ ਦੀ ਅਗਾਊਂ ਪਟੀਸ਼ਨ ਦਾਖ਼ਲ ਕੀਤੀ ਪਰ, ਸੁਪਰੀਮ ਕੋਰਟ ਨੇ ਇਸ ਦੀ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਨੂੰ ਕੱਲ੍ਹ ਯਾਨੀ ਬੁੱਧਵਾਰ ਨੂੰ ਆਉਣ ਲਈ ਕਿਹਾ

 

ਪੀ. ਚਿਦੰਬਰਮ ਲਈ ਪੈਰਵੀ ਕਰ ਰਹੇ ਸੀਨੀਅਰ ਕਾਂਗਰਸੀ ਨੇਤਾ ਅਤੇ ਵਕੀਲ ਕਪਿਲ ਸਿੱਬਲ ਨੇ ਪੱਤਰਕਾਰਾਂ ਨੂੰ ਕਿਹਾ- ਸਾਨੂੰ ਕੱਲ੍ਹ ਇਸ ਮਾਮਲੇ ਵਿੱਚ ਸਭ ਤੋਂ ਸੀਨੀਅਰ ਜੱਜ ਕੋਲ ਪਹੁੰਚ ਕਰਨ ਦੀ ਸਲਾਹ ਦਿੱਤੀ ਗਈ ਹੈ ਇਸ ਕੇਸ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ.ਬੀ.ਆਈ. ਕਰ ਰਹੀ ਹੈ

 

ਦਿੱਲੀ ਹਾਈ ਕੋਰਟ ਵੱਲੋਂ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਦੇ ਰਜਿਸਟਰਾਰ ਨੂੰ ਇਸ ਮਾਮਲੇ ਦੀ ਸੁਣਵਾਈ ਛੇਤੀ ਤੋਂ ਛੇਤੀ ਸੁਣਵਾਈ ਕਰਨ ਦੀ ਬੇਨਤੀ ਕੀਤੀ ਸੀ ਇਸੇ ਤਰ੍ਹਾਂ ਚਿਦੰਬਰਮ ਦੇ ਵਕੀਲਾਂ ਵੱਲੋਂ ਫ਼ੈਸਲੇ ਵਿਰੁੱਧ ਅਪੀਲ ਕਰਨ ਦੀ ਤਿੰਨ ਦਿਨਾਂ ਦੀ ਮੰਗ ਨੂੰ ਵੀ ਰੱਦ ਕਰ ਦਿੱਤਾ ਗਿਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central Bureau of Investigation team arrives at the residence of P Chidambaram