ਸਰਕਾਰ ਨੇ ਆਰਥਿਕ ਮਾਮਲਿਆਂ ਸਬੰਧੀ ਕਮੇਟੀ ਸਮੇਤ ਮੰਤਰੀ ਮੰਡਲ ਦੀਆਂ ਵੱਖ ਵੱਖ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ। ਸਰਕਾਰ ਨੇ ਆਰਥਿਕ ਵਿਕਾਸ ਨੂੰ ਵਧਾਵਾ ਦੇਣ ਲਈ ਨਿਵੇਸ਼ ਤੇ ਵਿਕਾਸ ਉਤੇ ਅਤੇ ਬੇਰੁਜ਼ਾਗਰੀ ਨਾਲ ਨਿੱਜਠਣ ਲਈ ਰੁਜ਼ਗਾਰ ਤੇ ਕੌਸ਼ਲ ਵਿਕਾਸ ਉਤੇ ਬੁੱਧਵਾਰ ਨੂੰ ਕਮੇਟੀਆਂ ਗਠਤ ਕੀਤੀ ਸੀ।
ਅਜਿਹਾ ਸੰਭਵਤ : ਪਹਿਲੀ ਵਾਰ ਹੈ ਜਦੋਂ ਇਨ੍ਹਾਂ ਦੋਵਾਂ ਮੁੱਦਿਆਂ ਉਤੇ ਮੰਤਰੀ ਮੰਡਲ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੋਵੇ। ਬੁੱਧਵਾਰ ਨੂੰ ਸੁਰੱਖਿਆ ਉਤੇ ਵੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਵਿੱਤ ਮੰਤਰੀ ਨਿਮਰਲਾ ਸੀਤਾਰਮਣ ਇਸਦੇ ਮੈਂਬਰ ਹੋਣਗੇ। ਇਹ ਕਮੇਟੀ ਰਾਸ਼ਟਰੀ ਸੁਰੱਖਿਆ ਤੇ ਵਿਦੇਸ਼ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਦੇਖੇਗੀ।
ਵੀਰਵਾਰ ਨੂੰ ਜਿਨ੍ਹਾਂ ਕਮੇਟੀਆਂ ਦਾ ਐਲਾਨ ਕੀਤਾ ਗਿਆ ਉਨ੍ਹਾਂ ਵਿਚ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ (ਏਸੀਸੀ) ਵੀ ਸ਼ਾਮਲ ਹੈ ਜਿਸਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣਗੇ ਅਤੇ ਸ਼ਾਹ ਹੋਰ ਮੈਂਬਰ ਵਜੋਂ ਸ਼ਾਮਲ ਹੋਣਗੇ। ਸ਼ਾਹ ਰਿਹਾਇਸ਼ ਉਤੇ ਮੰਤਰੀ ਮੰਡਲ ਕਮੇਟੀ ਦੀ ਪ੍ਰਧਾਨਗੀ ਕਰਨਗੇ। ਸੜਕ ਪਰਿਵਹਨ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ, ਸੀਤਾਰਮਣ ਅਤੇ ਰੇਲ ਤੇ ਵਣਜ ਮੰਤਰੀ ਪੀਯੂਸ਼ ਗੋਇਲ ਇਸਦੇ ਮੈਂਬਰ ਹੋਣਗੇ।