ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿਹਤ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ ਨੂੰ ਹੁਣ 2 ਲੱਖ ਦਾ ਜੁਰਮਾਨਾ ਤੇ 7 ਸਾਲ ਦੀ ਸਜ਼ਾ ਹੋਵੇਗੀ

ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਸਿਹਤ ਮੁਲਾਜ਼ਮਾਂ 'ਤੇ ਲਗਾਤਾਰ ਹੋ ਰਹੇ ਹਮਲਿਆਂ 'ਤੇ ਮੋਦੀ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਇੱਕ ਆਰਡੀਨੈਂਸ ਪਾਸ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਸਿਹਤ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ 'ਚ 3 ਮਹੀਨੇ ਤੋਂ 7 ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕੈਬਨਿਟ ਮੀਟਿੰਗ 'ਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ।
 

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਡਾਕਟਰਾਂ ਉੱਤੇ ਹਮਲਿਆਂ ਦੀ ਜਾਣਕਾਰੀ ਕਈ ਥਾਵਾਂ 'ਤੇ ਆ ਰਹੀ ਹੈ। ਸਰਕਾਰ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਸਰਕਾਰ ਇਸ ਲਈ ਆਰਡੀਨੈਂਸ ਲੈ ਕੇ ਆਈ ਹੈ। ਇਸ ਦੇ ਤਹਿਤ ਸਖ਼ਤ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।
 

ਕੇਂਦਰੀ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਮੈਡੀਕਲ ਮੁਲਾਜ਼ਮਾਂ 'ਤੇ ਹਮਲਾ ਕਰਦੇ ਹਨ, ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੇਗੀ। 30 ਦਿਨਾਂ ਦੇ ਅੰਦਰ ਇਸ ਦੀ ਜਾਂਚ ਪੂਰੀ ਹੋਵੇਗੀ। ਫ਼ੈਸਲਾ 1 ਸਾਲ ਦੇ ਅੰਦਰ ਲਿਆਇਆ ਜਾਵੇਗਾ, ਜਦਕਿ ਸਜ਼ਾ 3 ਮਹੀਨੇ ਤੋਂ ਲੈ ਕੇ 5 ਸਾਲ ਤਕ ਹੋ ਸਕਦੀ ਹੈ।
 

ਇਸ ਤੋਂ ਇਲਾਵਾ ਗੰਭੀਰ ਮਾਮਲਿਆਂ 'ਚ 6 ਮਹੀਨੇ ਤੋਂ 7 ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਗੰਭੀਰ ਕੇਸਾਂ ਵਿੱਚ 50 ਹਜ਼ਾਰ ਤੋਂ ਲੈ ਕੇ 2 ਲੱਖ ਤੱਕ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ। ਆਰਡੀਨੈਂਸ ਦੇ ਅਨੁਸਾਰ ਜੇ ਕਿਸੇ ਨੇ ਸਿਹਤ ਮੁਲਾਜ਼ਮ ਦੀ ਕਾਰ 'ਤੇ ਹਮਲਾ ਕੀਤਾ ਤਾਂ ਮਾਰਕੀਟ ਵੈਲਿਊ ਦਾ ਦੁਗਣਾ ਮੁਆਵਜ਼ੇ ਵਜੋਂ ਵਸੂਲਿਆ ਜਾਵੇਗਾ।
 

ਪ੍ਰਕਾਸ਼ ਜਾਵਡੇਕਰ ਨੇ ਦੱਸਿਆ ਕਿ ਦੇਸ਼ 'ਚ ਹੁਣ ਕੁੱਲ 723 ਕੋਵਿਡ ਹਸਪਤਾਲ ਹਨ। ਇਨ੍ਹਾਂ 'ਚ ਲਗਭਗ 2 ਲੱਖ ਬੈੱਡ ਤਿਆਰ ਹਨ। ਇਨ੍ਹਾਂ 'ਚ 24 ਹਜ਼ਾਰ ਆਈਸੀਯੂ ਬੈੱਡ ਅਤੇ 12,190 ਵੈਂਟੀਲੇਟਰ ਹਨ। 25 ਲੱਖ ਤੋਂ ਜ਼ਿਆਦਾ ਐਨ-95 ਮਾਸਕ ਵੀ ਹਨ, ਜਦਕਿ ਢਾਈ ਕਰੋੜ ਮਾਸਕਾਂ ਦਾ ਆਰਡਰ ਦਿੱਤਾ ਗਿਆ ਹੈ।
 

ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਖਾਦ ਲਈ ਦਿੱਤੀ ਜਾਂਦੀ ਸਬਸਿਡੀ 'ਚ ਵਾਧਾ ਕੀਤਾ ਗਿਆ ਹੈ। ਇਸ ਨੂੰ ਵਧਾ ਕੇ 22 ਹਜ਼ਾਰ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਸਿਹਤ ਮੰਤਰਾਲੇ ਦੀ ਪ੍ਰੈਸ ਕਾਨਫ਼ਰੰਸ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸਿਹਤ ਮੰਤਰਾਲੇ ਦੀ ਪ੍ਰੈਸ ਕਾਨਫ਼ਰੰਸ ਹੋਵੇਗੀ। ਕੈਬਨਿਟ ਬ੍ਰੀਫਿੰਗ ਬੁੱਧਵਾਰ ਨੂੰ ਕੀਤੀ ਜਾਵੇਗੀ ਅਤੇ ਪ੍ਰੈਸ ਰਿਲੀਜ਼ ਸਨਿੱਚਰਵਾਰ, ਐਤਵਾਰ ਨੂੰ ਜਾਰੀ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central Government brought ordinance to end violence against health workers corona warriors imprisonment from 6 months to 7 years