ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਲੌਕਡਾਊਨ: ਮੋਦੀ ਸਰਕਾਰ ਨੇ ਪੰਜਾਬ ਸਮੇਤ 5 ਸੂਬਿਆਂ ਲਈ ਕੀਤਾ ਵੱਡਾ ਐਲਾਨ

ਕੇਂਦਰ ਸਰਕਾਰ ਨੇ 'ਵਨ ਨੇਸ਼ਨ-ਵਨ ਰਾਸ਼ਨ ਕਾਰਡ' (One Nation One Ration Card) ਸਕੀਮ ਤਹਿਤ ਸ਼ੁੱਕਰਵਾਰ ਨੂੰ ਇਕ ਵੱਡਾ ਐਲਾਨ ਕੀਤਾ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਪੰਜ ਹੋਰ ਰਾਜਾਂ ਨੂੰ ਇਸ ਯੋਜਨਾ ਨਾਲ ਜੋੜਿਆ ਹੈ। ਪੰਜਾਬ, ਬਿਹਾਰ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਦਮਨ-ਦਿਉ ਵੀ ਹੁਣ ਵਨ ਨੇਸ਼ਨ ਵਨ ਰਾਸ਼ਨ ਕਾਰਡ ਸਕੀਮ ਦਾ ਲਾਭ ਲੈ ਸਕਣਗੇ। 1 ਜਨਵਰੀ 2020 ਨੂੰ ਕੇਂਦਰ ਸਰਕਾਰ ਨੇ ਕੁਲ 12 ਸੂਬਿਆਂ ਨੂੰ ਇਸ ਯੋਜਨਾ ਨਾਲ ਜੋੜਿਆ ਸੀ। ਹੁਣ ਦੇਸ਼ 'ਚ ਕੁੱਲ 17 ਸੂਬੇ ਹਨ ਜੋ ਇਸ ਯੋਜਨਾ ਨਾਲ ਜੁੜੇ ਜਾਣਗੇ।
 

ਕੇਂਦਰੀ ਖੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਕੇਂਦਰ ਸਰਕਾਰ ਨੇ 1 ਜੂਨ ਤੋਂ ਪੂਰੇ ਦੇਸ਼ ਵਿੱਚ 'ਵਨ ਨੇਸ਼ਨ-ਵਨ ਰਾਸ਼ਨ ਕਾਰਡ' ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਹੈ। ਪਾਸਵਾਨ ਨੇ ਕਿਹਾ ਕਿ ਇਹ ਯੋਜਨਾ ਪਹਿਲਾਂ ਹੀ 12 ਸੂਬਿਆਂ ਵਿੱਚ ਲਾਗੂ ਕੀਤੀ ਜਾ ਚੁੱਕੀ ਹੈ। ਹੁਣ ਇਨ੍ਹਾਂ 5 ਸੂਬਿਆਂ ਵਿੱਚ 'ਵਨ ਨੇਸ਼ਨ-ਵਨ ਰਾਸ਼ਨ ਕਾਰਡ' ਸਕੀਮ ਲਾਗੂ ਕੀਤੀ ਗਈ ਹੈ।
 

 

ਦੱਸ ਦੇਈਏ ਕਿ ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਕਿਸੇ ਵੀ ਸੂਬੇ ਦਾ ਵਿਅਕਤੀ ਕਿਸੇ ਵੀ ਦੂਜੇ ਸੂਬੇ ਤੋਂ ਰਾਸ਼ਨ ਲੈ ਸਕਦਾ ਹੈ। 'ਵਨ ਨੇਸ਼ਨ-ਵਨ ਰਾਸ਼ਨ ਕਾਰਡ' ਯੋਜਨਾ 1 ਜੂਨ 2020 ਤੋਂ ਸ਼ੁਰੂ ਹੋਵੇਗੀ। ਇਸ ਯੋਜਨਾ ਵਿੱਚ ਪੁਰਾਣਾ ਰਾਸ਼ਨ ਕਾਰਡ ਵੀ ਜਾਇਜ਼ ਹੋਵੇਗਾ। 'ਵਨ ਨੇਸ਼ਨ-ਵਨ ਰਾਸ਼ਨ ਕਾਰਡ' ਸੁਵਿਧਾ ਆਂਧਰਾ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਮਹਾਰਾਸ਼ਟਰ, ਹਰਿਆਣਾ, ਰਾਜਸਥਾਨ, ਕਰਨਾਟਕ, ਕੇਰਲਾ, ਮੱਧ ਪ੍ਰਦੇਸ਼, ਗੋਆ, ਝਾਰਖੰਡ ਅਤੇ ਤ੍ਰਿਪੁਰਾ ਦੇ 12 ਸੂਬਿਆਂ ਵਿੱਚ ਸ਼ੁਰੂ ਹੋ ਚੁੱਕੀ ਹੈ।
 

ਇਸ ਸਕੀਮ ਤਹਿਤ ਨਵਾਂ ਰਾਸ਼ਨ ਕਾਰਡ ਬਣਾਉਣ ਦੀ ਜ਼ਰੂਰਤ ਨਹੀਂ ਹੈ। ‘ਇੱਕ ਦੇਸ਼ ਇੱਕ ਰਾਸ਼ਨ ਕਾਰਡ’ ਮੋਦੀ ਸਰਕਾਰ ਦੀ ਇੱਕ ਮਹੱਤਵਪੂਰਣ ਯੋਜਨਾ ਹੈ, ਜਿਸ ਦੇ ਤਹਿਤ ਦੇਸ਼ ਭਰ ਦੇ ਪੀਡੀਐਸ ਧਾਰਕਾਂ ਨੂੰ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਜਨਤਕ ਵੰਡ ਪ੍ਰਣਾਲੀ ਦੀਆਂ ਦੁਕਾਨਾਂ ਤੋਂ ਉਨ੍ਹਾਂ ਦੇ ਹਿੱਸੇ ਦਾ ਰਾਸ਼ਨ ਮਿਲੇਗਾ।
 

ਇਸ ਯੋਜਨਾ ਦੇ ਤਹਿਤ ਪੀਡੀਐਸ ਦੇ ਲਾਭਪਾਤਰੀਆਂ ਦੀ ਪਛਾਣ ਉਨ੍ਹਾਂ ਦੇ ਆਧਾਰ ਕਾਰਡ 'ਤੇ ਇਕ ਇਲੈਕਟ੍ਰਾਨਿਕ ਪੁਆਇੰਟ ਆਫ਼ ਸੇਲ (ਪੀਓਐਸ) ਉਪਕਰਣ ਨਾਲ ਕੀਤੀ ਜਾਵੇਗੀ। ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਕੇਂਦਰ ਸਰਕਾਰ ਦੇਸ਼ ਭਰ ਵਿੱਚ 80 ਕਰੋੜ ਤੋਂ ਵੱਧ ਲੋਕਾਂ ਨੂੰ ਸਸਤੇ ਭਾਅ 'ਤੇ ਅਨਾਜ ਮੁਹੱਈਆ ਕਰਵਾਉਂਦੀ ਹੈ। ਇਸ ਯੋਜਨਾ ਨੂੰ ਦੇਸ਼ ਭਰ ਵਿਚ ਲਾਗੂ ਕਰਨ ਲਈ ਸਾਰੀਆਂ ਪੀਡੀਐਸ ਦੁਕਾਨਾਂ 'ਤੇ ਪੀਓਐਸ ਮਸ਼ੀਨਾਂ ਲਗਾਈਆਂ ਜਾਣਗੀਆਂ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central Government made a big announcement about One Nation One Ration Card scheme