ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰੀ ਯੂਨੀਵਰਸਿਟੀ 'ਚ 5926 ਅਸਾਮੀਆਂ 'ਤੇ ਭਰਤੀ ਸ਼ੁਰੂ 

 

ਲੰਬੇ ਸਮੇਂ ਤੋਂ ਅਧਿਆਪਕਾਂ ਦੀ ਘਾਟ ਦਾ ਸਾਹਮਣਾ ਕਰ ਰਹੀਆਂ ਦੇਸ਼ ਦੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਿਤੀ ਵਿੱਚ ਛੇਤੀ ਸੁਧਾਰ ਹੋਣ ਜਾ ਰਿਹਾ ਹੈ। ਦਰਅਸਲ, ਨਵੀਂ ਸਰਕਾਰ ਬਣਨ ਤੋਂ ਬਾਅਦ ਕੇਂਦਰੀ ਯੂਨੀਵਰਸਿਟੀਆਂ ਵੱਲੋਂ ਅਧਿਆਪਕਾਂ ਦੀਆਂ 5926 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤੇ ਗਏ ਹਨ। ਮਨੁੱਖੀ ਸਰੋਤ ਵਿਕਾਸ ਮੰਤਰਾਲਾ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਸਿੱਧੇ ਤੌਰ 'ਤੇ ਭਰਤੀ ਦੀ ਨਿਗਰਾਨੀ ਕਰ ਰਿਹਾ ਹੈ।

 

ਮਨੁੱਖੀ ਸਰੋਤ ਵਿਕਾਸ ਮੰਤਰਾਲਾ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਿੰਦੁਸਤਾਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੇਂ ਐੱਚਆਰਡੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਪਹਿਲੇ ਦਿਨ ਤੋਂ ਅਧਿਆਪਕਾਂ ਦੀਆਂ ਆਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਗੰਭੀਰ ਹਨ। 

 

ਮੰਤਰਾਲੇ ਦੇ ਨਿਰਦੇਸ਼ 'ਤੇ ਯੂਜੀਸੀ ਨੇ ਸਾਰੀਆਂ ਯੂਨੀਵਰਸਿਟੀਆਂ ਨੂੰ ਅਧਿਆਪਕਾਂ ਦੀਆਂ ਨਿਯੁਕਤੀਆਂ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਆਦੇਸ਼ 'ਤੇ ਇਲਾਹਾਬਾਦ ਯੂਨੀਵਰਸਿਟੀ ਨੂੰ ਛੱਡ ਕੇ ਸਾਰੀਆਂ ਕੇਂਦਰੀ ਯੂਨੀਵਰਸਿਟੀਆਂ ਨੇ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

 

ਇਲਾਹਾਬਾਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਖ਼ਿਲਾਫ਼ ਚੱਲ ਰਹੀ ਪੜਤਾਲ ਕਾਰਨ ਇੱਥੇ ਨਿਯੁਕਤੀਆਂ ’ਤੇ ਪਾਬੰਦੀ ਲਗਾਈ ਗਈ ਹੈ। ਕੇਂਦਰੀ ਯੂਨੀਵਰਸਿਟੀਆਂ ਵਿੱਚ ਖ਼ਾਲੀ ਪਏ ਕਰੀਬ 6700 ਅਸਾਮੀਆਂ ਵਿੱਚੋਂ 5926 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਹਨ। ਕੇਂਦਰੀ ਯੂਨੀਵਰਸਿਟੀਆਂ ਦੁਆਰਾ ਇਕੋ ਸਮੇਂ ਨਿਯੁਕਤੀਆਂ ਕਰਨ ਦੇ ਮਾਮਲੇ ਵਿੱਚ ਇਹ ਇਕ ਰਿਕਾਰਡ ਹੈ।

 

ਅਧਿਕਾਰੀ ਨੇ ਕਿਹਾ ਕਿ ਸਾਡਾ ਟੀਚਾ ਹੈ ਕਿ ਅਗਲੇ 100 ਦਿਨਾਂ ਵਿੱਚ ਇਨ੍ਹਾਂ ਵਿੱਚੋਂ ਅੱਧੀਆਂ ਅਸਾਮੀਆਂ ਲਈ ਨਿਯੁਕਤੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇ। ਬਾਕੀ ਨਿਯੁਕਤੀਆਂ ਨੂੰ ਵੀ ਅਗਲੇ ਛੇ ਮਹੀਨਿਆਂ ਵਿੱਚ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:central university recruitment : process to fill 5926 vacant post begins know details