ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਮੰਗਿਆ ਕੇਂਦਰ ਦਾ ਸਹਿਯੋਗ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਅਤੇ ਕਿਹਾ ਕਿ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਇਕੱਠੇ ਹੋ ਕੇ ਕੰਮ ਕਰਨਾ ਹੋਵੇਗਾ।

 

 

 

 

ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਟਵੀਟ ਕੀਤਾ, "ਭਾਰਤ ਦੀ ਰਾਜਧਾਨੀ ਦਿੱਲੀ ਨੂੰ ਵਿਕਸਿਤ ਕਰਨ ਲਈ ਦਿੱਲੀ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ। ਇਹ ਜ਼ਰੂਰੀ ਹੈ ਕਿ ਦਿੱਲੀ ਸਰਕਾਰ ਅਤੇ ਕੇਂਦਰ ਇਕਜੁੱਟ ਹੋ ਕੇ ਕੰਮ ਕਰਨ।" ਇਸ ਦੇ ਨਾਲ ਹੀ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਜਿੱਤ ਲਈ ਪ੍ਰਧਾਨ ਮੰਤਰੀ ਨੂੰ ਮੋਦੀ ਨੂੰ ਵਧਾਈ ਵੀ ਦਿੱਤੀ।"

 

ਮੀਂਹ ਦੇ ਪਾਣੀ ਦੀ ਸੰਭਾਲ ਬਾਰੇ ਗੱਲ

 

ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ, ਕੇਜਰੀਵਾਲ ਨੇ ਦਿੱਲੀ ਦੇ ਵਿਕਾਸ ਲਈ ਦਿੱਲੀ ਸਰਕਾਰ ਦੇ 'ਪੂਰਨ ਸਹਿਯੋਗ' ਦਾ ਭਰੋਸਾ ਵੀ ਦਿੱਤਾ ਅਤੇ ਦਿੱਲੀ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਮੋਦੀ ਦੇ ਸਮਰੱਥਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਵਰਖਾ ਦੇ ਮੌਸਮ ਵਿਚ ਯਮੁਨਾ ਦੇ ਪਾਣੀ ਨੂੰ ਇਕੱਠਾ ਕਰਨ ਦੀ ਯੋਜਨਾ ਬਣਾਈ ਹੈ।

 

ਮੋਦੀ ਨੂੰ ਦਿੱਤਾ ਸੱਦਾ

 

ਇਹੋ ਨਹੀਂ, ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਮੁਹੱਲਾ ਕਲੀਨਿਕ ਅਤੇ ਦਿੱਲੀ ਸਰਕਾਰ ਦੇ ਇੱਕ ਸਕੂਲ ਦਾ ਦੌਰਾ ਕਰਨ ਲਈ ਵੀ ਸੱਦਾ ਦਿੱਤਾ। ਦਰਅਸਲ, ਦਿੱਲੀ ਦੇ ਮੁਹੱਲਾ ਕਲੀਨਿਕ ਅਤੇ ਸਰਕਾਰੀ ਸਕੂਲ ਕੇਜਰੀਵਾਲ ਸਰਕਾਰ ਦੀ  ਵੱਡੀਆਂ ਸਕੀਮਾਂ ਹਨ ਜਿਨ੍ਹਾਂ ਨੇ ਵਿਆਪਕ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਮੀਟਿੰਗ ਦੌਰਾਨ ਮੋਦੀ ਸਰਕਾਰ ਦੀ ਸਿਹਤ ਯੋਜਨਾ ਆਯੂਸ਼ਮਾਨ ਭਾਰਤ 'ਤੇ ਵੀ ਇਕ ਸੰਖੇਪ ਵਿਚਾਰ ਚਰਚਾ ਕੀਤੀ ਗਈ।  

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre and Delhi Govet must work together Arvind Kejriwal tells PM Narendra Modi