ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ: ਕੇਂਦਰ ਨੇ ਸੂਬਿਆਂ ਲਈ 15000 ਕਰੋੜ ਦੇ ਐਮਰਜੈਂਸੀ ਪੈਕੇਜ ਨੂੰ ਦਿੱਤੀ ਮਨਜ਼ੂਰੀ

ਕੇਂਦਰ ਸਰਕਾਰ ਨੇ ਜ਼ਰੂਰੀ ਮੈਡੀਕਲ ਉਪਕਰਣਾਂ ਅਤੇ ਦਵਾਈਆਂ ਦੀ ਖ਼ਰੀਦ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਮਦਦ ਲਈ 'ਕੋਵਿਡ -19' ਐਮਰਜੈਂਸੀ ਪ੍ਰਤੀਕਿਰਿਆ ਅਤੇ ਸਿਹਤ ਪ੍ਰਣਾਲੀ ਤਿਆਰੀ ਤਹਿਤ 15,000 ਕਰੋੜ ਰੁਪਏ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੀ ਹੈ। ਸ਼ੁਰੂਆਤ ਵਿੱਚ 7774 ਕਰੋੜ ਰੁਪਏ ਦਾ ਇਸਤੇਮਾਲ ਹੋਵੇਗਾ ਜਦਕਿ ਬਾਕੀ ਰਕਮ 7226 ਕਰੋੜ ਰੁਪਏ ਦੀ ਵਰਤੋਂ ਸਾਲ 2024 ਤੱਕ ਸਮੇਂ ਸਮੇਂ ਉੱਤੇ ਕੀਤਾ ਜਾਵੇਗਾ।
 

ਕੇਂਦਰੀ ਸਿਹਤ ਨਿਗਰਾਨੀ ਦੇ ਸਾਰੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਇਲਾਵਾ ਮੁੱਖ ਸਕੱਤਰ, ਰਾਜ ਦੇ ਸਕੱਤਰ ਅਤੇ ਕਮਿਸ਼ਨਰਾਂ (ਸਿਹਤ) ਨੂੰ ਲਿਖੇ ਪੱਤਰਾਂ ਵਿੱਚ ਕਿਹਾ ਕਿ ਕੇਂਦਰ ਵੱਲੋਂ 100 ਫ਼ੀਸਦੀ ਵਿੱਤੀ ਸਹਾਇਤਾ ਵਾਲਾ ਆਰਥਿਕ ਪੈਕੇਜ ਜਨਵਰੀ 2020 ਤੋਂ ਮਾਰਚ 2024 ਤੱਕ ਤਿੰਨ ਗੇੜਾਂ ਵਿੱਚ ਲਾਗੂ ਕੀਤਾ ਜਾਵੇਗਾ।
 

ਚਿੱਠੀ ਅਨੁਸਾਰ, ਕੇਂਦਰੀ ਸਿਹਤ ਮੰਤਰਾਲਾ ਜੂਨ 2020 ਤੱਕ ਲਾਗੂ ਹੋਣ ਦੇ ਪਹਿਲੇ ਗੇੜ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਫੰਡ ਜਾਰੀ ਕਰ ਰਿਹਾ ਹੈ। ਪਹਿਲੇ ਗੇੜ ਵਿੱਚ ਜਿਹੜੀਆਂ ਗਤੀਵਿਧੀਆਂ ਨੂੰ ਲਾਗੂ ਕੀਤਾ ਜਾਵੇਗਾ ਉਨ੍ਹਾਂ ਵਿੱਚ ਕੋਵਿਡ -19 ਦੇ ਲਿਹਾਜ ਨਾਲ ਵਿਸ਼ੇਸ਼ ਹਸਪਤਾਲਾਂ ਦੇ ਵਿਕਾਸ, ਆਈਸੋਲੇਸ਼ਨ ਬਲਾਕ, ਆਈ.ਸੀ.ਯੂਜ਼ ਨਾਲ ਵੈਂਟੀਲੇਟਰ, ਪ੍ਰਯੋਗਸ਼ਾਲਾਵਾਂ ਨੂੰ ਮਜ਼ਬੂਤੀ ਦੇਣ, ਵਾਧੂ ਕਰਮਚਾਰੀਆਂ ਦੀ ਭਰਤੀ ਆਦਿ ਲਈ ਸੂਬਿਆਂ ਅਤੇ ਕੇਂਦਰਸ਼ਾਸਿਤ ਪ੍ਰਦੇਸ਼ਾਂ ਨੂੰ ਸਹਿਯੋਗ ਦੇਣਾ ਸ਼ਾਮਲ ਹੈ।

 

 

 

ਮੰਤਰਾਲੇ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੇਂਦਰ ਵੱਲੋਂ ਦਿੱਤੇ ਜਾ ਰਹੇ ਸੰਸਾਧਨਾਂ ਤੋਂ ਇਲਾਵਾ ਨਿੱਜੀ ਸੁਰੱਖਿਆ ਉਪਕਰਣਾਂ, ਐਨ -95 ਮਾਸਕ ਅਤੇ ਵੈਂਟੀਲੇਟਰਾਂ ਦੀ ਖ਼ਰੀਦ ਵਿੱਚ ਇਸ ਧਨ ਦੀ ਵਰਤੋਂ ਕਰਨ ਨੂੰ ਕਿਹਾ ਹੈ। ਪਹਿਲੇ ਗੇੜ ਵਿੱਚ ਪ੍ਰਾਜੈਕਟ ਜਨਵਰੀ 2020 ਤੋਂ ਜੂਨ 2020, ਦੂਜੇ ਗੇੜ ਵਿੱਚ ਜੁਲਾਈ ਤੋਂ ਮਾਰਚ 2021 ਤੱਕ ਅਤੇ ਤੀਜੇ ਗੇੜ ਵਿੱਚ ਅਪ੍ਰੈਲ 2021 ਤੋਂ ਮਾਰਚ 2024 ਤੱਕ ਲਾਗੂ ਕੀਤਾ ਜਾਵੇਗਾ।
 

ਦੇਸ਼ 'ਚ ਕੋਰੋਨਾ ਦੇ 540 ਨਵੇਂ ਕੇਸ, 17 ਮੌਤਾਂ
ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ -19) ਦੇ ਲਾਗਲੇ 54 ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 5734 ਹੋ ਗਈ ਹੈ ਅਤੇ 17 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 166 ਹੋ ਗਈ ਹੈ। ਹੁਣ ਤੱਕ ਕੋਰੋਨਾ ਤੋਂ 473 ਵਿਅਕਤੀਆਂ ਨੂੰ ਰਾਹਤ ਮਿਲੀ ਹੈ, ਜਦੋਂ ਕਿ 5095 ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
.......................

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre clears Covid 19 emergency package for states UTs