ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੋਨੀਆ, ਰਾਹੁਲ-ਪ੍ਰਿਯੰਕਾ ਗਾਂਧੀ ਤੋਂ ਐਸਪੀਜੀ ਸੁਰੱਖਿਆ ਲਈ ਵਾਪਸ, ਹੁਣ ਮਿਲੀ ਇਹ ਸੁਰੱਖਿਆ

ਗਾਂਧੀ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰੀ ਸੂਤਰਾਂ ਅਨੁਸਾਰ, ਸਰਕਾਰ ਨੇ ਕਾਂਗਰਸ ਨੇਤਾਵਾਂ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਯੰਕਾ ਗਾਂਧੀ ਦੀ ਐਸਪੀਜੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਹੁਣ ਗਾਂਧੀ ਪਰਵਾਰ ਨੂੰ ਪੂਰੇ ਭਾਰਤ ਵਿੱਚ ਸੀਆਰਪੀਐਫ਼ ਦੀ ‘ਜ਼ੈਡ ਪਲੱਸ’ ਸੁਰੱਖਿਆ ਦਿੱਤੀ ਜਾਵੇਗੀ।

 

ਦੱਸ ਦਈਏ ਕਿ ਹੁਣ ਤੱਕ ਗਾਂਧੀ ਪਰਿਵਾਰ ਨੂੰ ਐਸਪੀਜੀ ਸੁਰੱਖਿਆ ਮਿਲ ਰਹੀ ਹੈ। ਪਰ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਗਾਂਧੀ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐਸਪੀਜੀ ਦੀ ਨਹੀਂ ਹੋਵੇਗੀ, ਬਲਕਿ ਇਸ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਿਰਫ਼ ਸੀਆਰਪੀਐਫ ‘ਤੇ ਹੋਵੇਗੀ।

 

 

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੁਰੱਖਿਆ ਮੁਲਾਂਕਣ ਕਰਨ ਤੋਂ ਬਾਅਦ ਗਾਂਧੀ ਪਰਿਵਾਰ ਨੂੰ ਮਿਲੀ ਵਿਸ਼ੇਸ਼ ਸੁਰੱਖਿਆ ਟੀਮ (ਐਸਪੀਜੀ) ਦੀ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਕੀਤਾ।

 

ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਦੇ ਪਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਉਨ੍ਹਾਂ ਦੀ ਸੱਸ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੋਵਾਂ ਦਾ ਕਤਲ ਕਰ ਦਿੱਤਾ ਗਿਆ ਸੀ। ਸਰਕਾਰ ਨੇ ਹਾਲ ਹੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਐਸਪੀਜੀ ਸੁਰੱਖਿਆ ਹਟਾ ਦਿੱਤੀ ਹੈ।


....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre Govt decided to withdraw SPG protection from the Gandhi family Sonia Gandhi Rahul Gandhi Priyanka Gandhi