ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ ’ਚ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਕੇਂਦਰ ਐਲਾਨ ਸਕਦੈ ਹੋਰ ਰਾਹਤ ਪੈਕੇਜ

ਕੋਰੋਨਾ ਸੰਕਟ ’ਚ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਕੇਂਦਰ ਐਲਾਨ ਸਕਦੈ ਹੋਰ ਰਾਹਤ ਪੈਕੇਜ

ਭਾਰਤ ਸਰਕਾਰ ਨੇ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ ਦੇ ਸੰਭਾਵੀ ਹਾਲਾਤ ’ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਵਾਇਰਸ ਦੇ ਅਸਰ ਨੂੰ ਘਟਾਉਣ ਲਈ ਸਰਕਾਰ ਇੱਕ ਹੋਰ ਰਾਹਤ ਪੈਕੇਜ ’ਤੇ ਵਿਚਾਰ ਕਰ ਰਹੀ ਹੈ, ਤਾਂ ਜੋ ਅਰਥ–ਵਿਵਸਥਾ ਨੂੰ ਹੁਲਾਰਾ ਦੇਣ ਦੀ ਦਿਸ਼ਾ ’ਚ ਅੱਗੇ ਵਧਿਆ ਜਾ ਸਕੇ।

 

 

ਉਂਝ ਇਸ ਦਿਸ਼ਾ ’ਚ ਹਾਲੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ ਗਿਆ ਹੈ। ਇਹ ਜਾਣਕਾਰੀ ਇੱਕ ਸੀਨੀਅਰ ਅਧਿਕਾਰੀ ਨੇ ਦਿੱਤੀ। ਖ਼ਬਰ ਏਜੰਸੀ ਪੀਟੀਆਈ ਮੁਤਾਬਕ ਇੱਕ ਅਧਿਕਾਰੀ ਨੇ ਕਿਹਾ ਕਿ ਫ਼ਿਲਹਾਲ ਉਨ੍ਹਾਂ ਮੁੱਦਿਆਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ, ਜੋ 15 ਅਪੈਲ ਨੂੰ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ ਸਾਹਮਣੇ ਆ ਸਕਦੇ ਹਨ। ਇੱਕ ਪੈਕੇਜ ’ਤੇ ਵਿਚਾਰ ਕੀਤਾ ਗਿਆ ਹੈ ਪਰ ਇਸ ਬਾਰੇ ਹਾਲੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ ਗਿਆ।

 

 

ਅਧਿਕਾਰੀ ਨੇ ਕਿਹਾ ਕਿ ਇਸ ਪਿੱਛੇ ਵਿਚਾਰ ਇਹ ਹੈ ਕਿ ਖਪਤ ਨੂੰ ਮੁੜ ਤੋਂ ਤੇਜ਼ ਕੀਤਾ ਜਾਵੇ, ਇਸ ਲਈ ਇਸ ਦਿਸ਼ਾ ’ਚ ਕੁਝ ਉਪਾਅ ਕਰਨ ਦੀ ਲੋੜ ਪਵੇਗੀ। ਜੇ ਸਰਕਾਰ ਵੱਲੋਂ ਕਿਸੇ ਪੈਕੇਜ ਦਾ ਐਲਾਨ ਹੁੰਦਾ ਹੈ, ਤਾਂ ਇਹ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਰੋਕਣ ਦੀ ਦਿਸ਼ਾ ’ਚ ਤੀਜੀ ਅਹਿਮ ਪਹਿਲਕਦਮੀ ਹੋਵੇਗੀ।

 

 

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਬੀਤੀ 24 ਮਾਰਚ ਨੂੰ ਦੇਸ਼–ਪੱਧਰੀ ਲੌਕਡਾਉਨ ਦੇ ਐਲਾਨ ਤੋਂ ਕੁਝ ਘੰਟੇ ਪਹਿਲਾਂ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਟੈਕਸ–ਦਾਤਿਆਂ ਤੇ ਵਪਾਰੀਆਂ ਲਈ ਕੁਝ ਰਾਹਤ ਉਪਾਵਾਂ ਦਾ ਐਲਾਨ ਕੀਤਾ ਸੀ। ਇਸ ਦੇ ਦੋ ਦਿਨਾਂ ਬਾਅਦ ਹੀ ਗ਼ਰੀਬਾਂ ਤੇ ਵਾਂਝਿਆਂ ਨੂੰ ਸਹਾਰਾ ਦੇਣ ਲਈ ਵਿੱਤ ਮੰਤਰੀ ਨੇ 1.7 ਲੱਖ ਕਰੋੜ ਰੁਪਏ ਦੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ।

 

 

ਅਧਿਕਾਰੀਆਂ ਨੇ ਦੱਸਿਆ ਕਿ ਉਹ ਕੁਝ ਕਲਿਆਣਕਾਰੀ ਤੇ ਹੋਰ ਸਰਕਾਰੀ ਯੋਜਨਾਵਾਂ ਨੂੰ ਲੌਕਡਾਊਨ ਤੋਂ ਬਾਅਦ ਦੇ ਹਾਲਾਤ ਮੁਤਾਬਕ ਬਿਹਤਰ ਬਣਾਉਣ ਦੀਆਂ ਸੰਭਾਵਨਾਵਾਂ ਉੱਤੇ ਗ਼ੌਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਤਰ੍ਹਾਂ ਦੇ ਵਿਕਲਪ ਸਾਹਮਣੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre may announce another relief package to boost economy during Corona crisis