ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਨੇ ਕਿਹਾ ਸਖ਼ਤੀ ਕਰੋ, ਰਾਜਾਂ ਤੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕੀਤੀਆਂ ਜਾਣ

ਕੇਂਦਰ ਨੇ ਕਿਹਾ ਸਖ਼ਤੀ ਕਰੋ, ਰਾਜਾਂ ਤੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕੀਤੀਆਂ ਜਾਣ

ਕੋਰੋਨਾ ਵਾਇਰਸ ਲੌਕਡਾਊਨ ਕਾਰਨ ਹੋ ਰਹੀ ਹਿਜਰਤ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕੇਂਦਰ ਨੇ ਸੂਬਿਆਂ ਨੂੰ ਲੌਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਰੋਕਣ ਲਈ ਸੂਬਿਆਂ ਤੇ ਜ਼ਿਲ੍ਹਿਆਂ ਦੀਆਂ ਸਰਹੱਦਾਂ ਨੂੰ ਸਹੀ ਤਰੀਕੇ ਸਖ਼ਤੀ ਨਾਲ ਸੀਲ ਕਰਨ ਲਈ ਕਿਹਾ ਹੈ।

 

 

ਅਧਿਕਾਰੀਆਂ ਨੇ ਐਤਵਾਰ 29 ਮਾਰਚ ਨੂੰ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕੇਂਦਰ ਨੇ ਸੂਬਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਲਈ ਉਨ੍ਹਾਂ ਦੇ ਕੰਮ ਕਰਨ ਦੀ ਜਗ੍ਹਾ ਉੱਤੇ ਹੀ ਸਭ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

 

 

ਇੰਨਾ ਹੀ ਨਹ਼, ਮਜ਼ਦੂਰਾਂ ਨੂੰ ਸਮੇਂ ਸਿਰ ਉਨ੍ਹਾਂ ਦੀਆਂ ਤਨਖਾਹਾਂ ਦੇ ਭੁਗਤਾਨ ਹੋਣ… ਇਸ ਲਈ ਵੀ ਰਾਜਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬਿਆਂ ਨੂੰ ਉਨ੍ਹਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਖਿਆ ਗਿਆ ਹੈ; ਜੋ ਵਿਦਿਆਰਥੀਆਂ ਤੇ ਮਜ਼ਦੂਰਾਂ ਤੋਂ ਕਮਰੇ ਜਾਂ ਮਕਾਨ ਖਾਲੀ ਕਰਨ ਨੂੰ ਕਹਿੰਦੇ ਹਨ।

 

 

ਇੱਥੇ ਵਰਨਣਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੁਨੀਆ ’ਚ ਮਹਾਂਮਾਰੀ ਦਾ ਰੂਪ ਲੈ ਚੁੱਕੇ ਕੋਰੋਨਾ ਵਾਇਰਸ ਭਾਵ ਕੋਵਿਡ–19 ਨਾਲ ਫ਼ੈਸਲਾਕੁੰਨ ਜੰਗ ਲਈ 24 ਮਾਰਚ ਦੀ ਅੱਧੀ ਰਾਤ ਤੋਂ ਸਮੁੱਚੇ ਦੇਸ਼ ’ਚ 21 ਦਿਨਾਂ ਦੇ ਲੌਕਡਾਊਨ ਤੇ 15 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਸੀ।

 

 

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਦੇ ਲੌਕਡਾਊਨ ਤੇ 15 ਹਜ਼ਾਰ ਕਰੋੜ ਰੁਪਏ ਦੇ ਪੈਜੇ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਉਹ ਆਪਣੇ ਘਰ ਤੋਂ ਬਿਲਕੁਲ ਵੀ ਬਾਹਰ ਨਾ ਨਿੱਕਲਣ ਕਿਉਕਿ ਇਸ ਜਾਨਲੇਵਾ ਵਾਇਰਸ ਦੀ ਛੂਤ ਦੀ ਲੜੀ ਤੋੜਨ ਇਹੋ ਇੱਕੋ–ਇੱਕ ਰਾਹ ਹੈ।

 

 

ਕੇਂਦਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਗ਼ਰੀਬ ਤੇ ਲੋੜਵੰਦ ਲੋਕਾਂ, ਦਿਹਾੜੀਦਾਰ ਮਜ਼ਦੂਰਾਂ ਨੂੰ ਭੋਜਨ, ਆਸਰਾ ਮੁਹੱਈਆ ਕਰਵਾਉਣ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾਣ। ਰਾਜਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ ਕਿ ਲੌਕਡਾਊਨ ਦੌਰਾਨ ਰਾਜ–ਮਾਰਗਾਂ ਜਾਂ ਸ਼ਹਿਰਾਂ ਵਿੱਚ ਲੋਕਾਂ ਦੀ ਆਵਾਜਾਈ ਨਾ ਹੋਵੇ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੂੰ ਨਿਜੀ ਤੌਰ ਉੱਤੇ ਜ਼ਿੰਮੇਵਾਰ ਬਣਾਇਆ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre says Be Strict and seal the borders between States and Districts