ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਕਰੇ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਤਮ ਕਰਨ ਲਈ ਕੰਮ: ਬਾਬਾ ਰਾਮਦੇਵ

ਕੇਂਦਰ ਕਰੇ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਤਮ ਕਰਨ ਲਈ ਕੰਮ: ਬਾਬਾ ਰਾਮਦੇਵ

ਬਾਬਾ ਰਾਮਦੇਵ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਮਹਿੰਗਾਈ ਤੇ ਬੇਰੁਜ਼ਗਾਰੀ ਜਿਹੇ ਮੁੱਦਿਆਂ ’ਤੇ ਕੰਮ ਕਰਨਾ ਚਾਹੀਦਾ ਹੈ। ਇਹ ਗੱਲ ਉਨ੍ਹਾਂ ਅੱਜ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰ ਕੇ ਆਖੀ ਤੇ ਨਾਲ ਹੀ ਉਨ੍ਹਾਂ ਸਾਲ 2020 ਦਾ ਆਪਣਾ ਏਜੰਡਾ ਵੀ ਸਾਹਮਣੇ ਰੱਖਿਆ।

 

 

ਇੱਥੇ ਵਰਨਣਯੋਗ ਹੈ ਕਿ ਆਰਕਿਕ ਮੋਰਚੇ ਉੱਤੇ ਮੋਦੀ ਸਰਕਾਰ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਦੁਨੀਆ ਦੀਆਂ ਕਈ ਵੱਡੀਆਂ ਏਜੰਸੀਆਂ ਨੇ ਭਾਰਤ ਦੇ ਕੁੱਲ ਘਰੇਲੂ ਉਤਪਾਦਨ ਦੇ ਅਨੁਮਾਨ ਨੂੰ ਘਟਾਇਆ ਹੈ। ਭਾਰਤ ਦਾ ਕੁੱਲ ਘਰੇਲੂ ਉਤਪਾਦਨ ਪਹਿਲਾਂ ਕਿਸੇ ਵੇਲੇ 7 ਫ਼ੀ ਸਦੀ ’ਤੇ ਚੱਲ ਰਿਹਾ ਸੀ, ਉਹ ਅਨੁਮਾਨ ਹੁਣ 5 ਫ਼ੀ ਸਦੀ ਤੋਂ ਵੀ ਹੇਠਾਂ ਚਲਾ ਗਿਆ ਹੈ।

 

 

ਬਾਬਾ ਰਾਮਦੇਵ ਨੇ ਦੇਸ਼ ਵਿੱਚ ਜਾਰੀ ਕਈ ਪ੍ਰਦਰਸ਼ਨਾਂ ਦੇ ਮਸਲੇ ’ਤੇ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ  ਕਿ ਜੋ ਵੀ ਵਿਅਕਤੀ ਪ੍ਰਦਰਸ਼ਨ ਦੌਰਾਨ ਆਜ਼ਾਦੀ ਦੇ ਨਾਅਰੇ ਲਾ ਰਹੇ ਹਨ, ਉਹ ਪੂਰੀ ਤਰ੍ਹਾਂ ਗ਼ਲਤ ਹਨ। ਇਹ ਦੇਸ਼ ਹਰੇਕ ਦਾ ਹੈ।

 

 

ਉਨ੍ਹਾਂ ਕਿਹਾ ਕਿ ਹਾਲੇ ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਉੱਤੇ ਕੰਮ ਕਰਨਾ ਜ਼ਰੂਰੀ ਹੈ। ਵਿਰੋਧੀ ਧਿਰ ਨੂੰ ਦੇਸ਼ ਦਾ ਫ਼ਾਇਦਾ ਵੇਖਣਾ ਚਾਹੀਦਾ ਹੈ ਅਤੇ ਹਰੇਕ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਇੱਕ ਵੇਲਾ ਸੀ, ਜਦੋਂ ਦੇਸ਼ ਵਿੱਚ ਲੱਖਾਂ–ਕਰੋੜਾਂ ਰੁਪਏ ਦੇ ਘੁਟਾਲੇ ਵੀ ਹੋਏ ਪਰ ਸਾਨੂੰ ਇਸ ਪਾਸੇ ਧਿਆਨ ਦੇਣਾ ਹੋਵੇਗਾ।

 

 

ਬਾਬਾ ਰਾਮਦੇਵ ਨੇ ਕਿਹਾ ਕਿ ਮਲੇਸ਼ੀਆ, ਇੰਡੋਨੇਸ਼ੀਆ ਜਿਹੇ ਦੇਸ਼ਾਂ ਨੇ ਭਾਰਤ ਬਾਰੇ ਗ਼ਲਤ ਬਿਆਨ ਦਿੱਤੇ, ਜਿਸ ਕਾਰਨ ਭਾਰਤ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ। ਅੱਜ ਵੀ ਦੇਸ਼ ਵਿੱਚ 50 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਵਿਦੇਸ਼ੀ ਕੰਪਨੀਆਂ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਵਪਾਰ ਤੇ ਸਭਿਆਚਾਰ ਦੇ ਖੇਤਰਾਂ ਵਿੱਚ ਹਾਲੇ ਵੀ ਅਸੀਂ ਗ਼ੁਲਾਮੀ ਦੇ ਸ਼ਿਕਾਰ ਹੋ ਰਹੇ ਹਾਂ।

 

 

ਆਬਾਦੀ ਉੱਤੇ ਕਾਬੂ ਪਾਉਣ ਦੇ ਮਸਲੇ ਉੱਤੇ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜ਼ਮੀਨ ਜਾਂ ਸਰੋਤਾਂ ਵਿੱਚ ਵਾਧਾ ਤਾਂ ਸੰਭਵ ਨਹੀਂ ਹੈ, ਇਸ ਲਈ ਆਬਾਦੀ ਉੱਤੇ ਕੰਟਰੋਲ ਲਾਜ਼ਮੀ ਹੈ।

 

 

ਨਾਗਰਿਕਤਾ ਸੋਧ ਕਾਨੂੰਨ (CAA) ਦੇ ਮੁੱਦੇ ਉੱਤੇ ਬਾਬਾ ਰਾਮਦੇਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਕਈ ਵਾਰ ਇਸ ਸਬੰਧੀ ਗੱਲ ਕੀਤੀ ਹੈ। ਦੋਵਾਂ ਨੇ ਦੱਸਿਆ ਹੈ ਕਿ ਇਸ ਤੋਂ ਦੇਸ਼ ਦੇ ਨਾਗਰਿਕਾਂ ਦਾ ਕੋਈ ਲੈਣਾ–ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਘੱਟ–ਗਿਣਤੀਆਂ ਨੂੰ ਗੁੰਮਰਾਹ ਕਰਨ ਦਾ ਜਤਨ ਕਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre should work to eliminate rising prices and unemployment says Baba Ramdev