ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਜਾ ਰਣਜੀਤ ਸਿੰਘ ਐਵਾਰਡ ਸਕਰੀਨਿੰਗ ਕਮੇਟੀ ਦੀ ਮੀਟਿੰਗ `ਚ ਨਾਮਾਂ ਦੀ ਸਿਫਾਰਸ਼

ਮਹਾਰਾਜਾ ਰਣਜੀਤ ਸਿੰਘ ਐਵਾਰਡ ਸਕਰੀਨਿੰਗ ਕਮੇਟੀ ਦੀ ਮੀਟਿੰਗ `ਚ ਨਾਮਾਂ ਦੀ ਸਿਫਾਰਸ਼

ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦੇਣ ਲਈ ਸ਼ੁਰੂ ਕੀਤੇ ਗਏ ਮਹਾਰਾਜਾ ਰਣਜੀਤ ਸਿੰਘ ਐਵਾਰਡਜ ਲਈ ਅੱਜ ਐਵਾਰਡ ਸਕਰੀਨਿੰਗ ਕਮੇਟੀ ਦੀ ਮੀਟਿੰਗ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ `ਚ ਹੋਈ। ਮੀਟਿੰਗ `ਚ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਸਣੇ 60 ਤੋਂ ਵੱਧ ਖਿਡਾਰੀਆਂ ਦੇ ਨਾਂ ਦੀ ਸਿਫਾਰਸ਼ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਕੀਤੀ ਗਈ। ਇਹ ਨਾਮ ਛੇਤੀ ਹੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਉਚ ਕਮੇਟੀ ਨੂੰ ਭੇਜੇ ਜਾਣਗੇ, ਜੋ ਇਸ ਸਬੰਧੀ ਅੰਤਮ ਫੈਸਲਾ ਲਵੇਗੀ।


ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਜਿਨ੍ਹਾਂ ਖਿਡਾਰੀਆਂ ਨੂੰ 2011, 2012, 2013, 2014 ਤੇ 2015 `ਚ ਪਦਮ ਸ੍ਰੀ, ਅਰਜੁਨਾ ਐਵਾਰਡ ਅਤੇ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਮਿਲਿਆ ਹੈ, ਉਹ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਲਈ ਸਿੱਧੇ ਤੌਰ ’ਤੇ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਸੂਬਾ ਪੱਧਰੀ ਸਮਾਰੋਹ ਵਿੱਚ ਜਲਦੀ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ ਵੱਖ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ `ਚ ਪੰਜਾਬ ਦੇ 800 ਤਗਮਾ ਜੇਤੂਆਂ ਨੂੰ ਵੀ ਮੁਹਾਲੀ `ਚ ਕਰਵਾਏ ਜਾਣ ਵਾਲੇ ਸਮਾਗਮ `ਚ 15 ਨਵੰਬਰ ਨੂੰ ਨਕਦ ਇਨਾਮਾਂ ਨਾਲ ਸਨਮਾਨਤ ਕੀਤਾ ਜਾਵੇਗਾ।


ਇਸ ਤੋਂ ਪਹਿਲਾਂ ‘ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ’ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸੋਢੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ੍ਹਾਂ ਖਿਡਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਲਈ ਕੋਈ ਨੀਤੀ ਬਣਾਉਣ ਸਮੇਂ ਇਨ੍ਹਾਂ ਖਿਡਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ‘ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ’ ਨੂੰ ‘ਪੰਜਾਬ ਸਟੇਟ ਸਪੋਰਟਸ ਕੌਂਸਲ’ ਤੋਂ ਮਾਨਤਾ ਦਿਵਾਉਣ ਦੀ ਮੰਗ ਉਤੇ ਵੀ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chairs meeting of Maharaja Ranjit Singh Award Screening Committee