ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿਮਾਗੀ ਬੁਖ਼ਾਰ ਕਾਰਨ ਮੌਤਾਂ ਜਾਰੀ, ਆਯੁਸ਼ਮਾਨ ਯੋਜਨਾ ਦੇ ਦਾਅਵੇ ਫ਼ੇਲ੍ਹ: ਮਨੀਸ਼ ਸਿਸੋਦੀਆ

ਬਿਹਾਰ ਦੇ ਮੁਜ਼ੱਫ਼ਰਪੁਰ ਚ ਦਿਮਾਗੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਦੀ ਆਯੁਸ਼ਮਾਨ ਯੋਜਨਾ ਨੂੰ ਫ਼ੇਲ੍ਹ ਕਰਾਰ ਦਿੱਤਾ ਹੈ।

 

ਆਪ ਆਗੂ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੀ ਆਯੁਸ਼ਮਾਨ ਯੋਜਨਾ ਚਿੱਟਾ ਹਾਥੀ ਸਾਬਿਤ ਹੋਈ ਹੈ ਕਿਉਂਕਿ ਇਸ ਦੇ ਅਧੀਨ ਲੋਕਾਂ ਦਾ ਇਲਾਜ ਨਹੀਂ ਹੋ ਰਿਹਾ ਹੈ ਬਲਕਿ ਇਸ ਦਾ ਲਾਭ ਮੁਕੰਮਲ ਲੋਕ ਚੁੱਕ ਰਹੇ ਹਨ।

 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਆਯੁਸ਼ਮਾਨ ਯੋਜਨਾਂ ਦਾ ਸਿਰਫ ਢੋਲ ਕੁੱਟ ਰਹੀ ਹੈ। ਜੇਕਰ ਸਰਕਾਰ ਨੇ ਯੋਜਨਾ ਦਾ ਖੋਖਲਾ ਦਾਅਵਾ ਕਰਨ ਦੀ ਥਾਂ ਹਸਪਤਾਲ ਅਤੇ ਹੋਰਨਾਂ ਸਹੂਲਤਾਂ ਨੂੰ ਬਣਾਉਣ ਤੇ ਜ਼ੋਰ ਦਿੱਤਾ ਹੁੰਦਾ ਤਾਂ ਸ਼ਾਇਦ ਬਿਹਾਰ ਦੇ ਮੁਜ਼ੱਫ਼ਰਪੁਰ ਚ ਅੱਜ ਬੱਚਿਆਂ ਦੀ ਇਸ ਤਰ੍ਹਾਂ ਆਪਣੀ ਜਾਨ ਨਾ ਗੁਆਉਣੀ ਪੈਂਦੀ।

 

ਸਿਸੋਦੀਆ ਨੇ ਕਿਹਾ ਕਿ ਸਾਡੀ ਸਰਕਾਰ ਨੇ ਦਿੱਲੀ ਚ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਬਿਹਾਰ ਸਰਕਾਰ ਅਤੇ ਉੱਥੇ ਦੇ ਪੀੜਤਾਂ ਨਾਲ ਹੈ ਤੇ ਆਪਣੇ ਵਲੋਂ ਉਹ ਹਰੇਕ ਸੰਭਵ ਮਦਦ ਦੇਣ ਦੀ ਕੋਸ਼ਿਸ਼ ਕਰਨਗੇ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:chamki brain fever and aayushman bharat yojna failed in bihar says Manish Sisodia