ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਹਾਰ ਵਿਧਾਨ ਸਭਾ ’ਚ ਹੰਗਾਮਾ : ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ

ਬਿਹਾਰ ਵਿਧਾਨ ਸਭਾ ’ਚ ਹੰਗਾਮਾ : ਵਿਰੋਧੀ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ

ਬਿਹਾਰ ਵਿਚ ਏਈਐਸ (ਚਮਕੀ ਬੁਖਾਰ) ਦਾ ਮੁੱਦਾ ਬਿਹਾਰ ਵਿਧਾਨ ਸਭਾ ਦੇ ਮਨਸੂਨ ਸ਼ੈਸਨ ਦੇ ਤੀਜੇ ਦਿਨ ਮੰਗਲਵਾਰ ਨੂੰ ਵੀ ਵਿਧਾਨ ਸਭਾ ਵਿਚ ਉਠਿਆ। ਮੰਗਲਵਾਰ ਨੂੰ ਸਦਨ ਦੇ ਬਾਹਰ ਅਤੇ ਅੰਦਰ ਵਿਰੋਧੀ ਪਾਰਟੀਆਂ ਨੇ ਸਿਹਤ ਮੰਤਰੀ ਮੰਗਲ ਪਾਂਡੇ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਮਕੇ ਹੰਗਾਮਾ ਕੀਤਾ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੋ ਵਜੇ ਤੱਕ ਰੋਕਣੀ ਪਈ।

 

ਨਿਊਜ਼ ਏਜੰਸੀ ਆਈਏਐਨਐਸ ਅਨੁਸਾਰ ਬਿਹਾਰ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸਦਨ ਦੇ ਬਾਹਰ ਭਾਕਪਾ–ਮਾਲੇ ਦੇ ਵਿਧਾਇਕਾਂ ਨੇ ਬੈਨਰ–ਪੋਸਟਰ ਲੈ ਕੇ ਜੰਮਕੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਦਨ ਦੇ ਅੰਦਰ ਰਾਜਦ ਦੇ ਮੈਂਬਰਾਂ ਨੇ ਭਾਰੀ ਹੰਗਾਮਾ ਸ਼ੁਰੂ ਕਰ ਦਿੱਤਾ।

 

ਵਿਧਾਨ ਸਭਾ ਸਪੀਕਰ ਵਿਜੈ ਕੁਮਾਰ ਚੌਧਰੀ ਨੇ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਚਲਣ ਦੇਣ ਦੀ ਅਪੀਲ ਕੀਤੀ, ਪ੍ਰੰਤੂ ਮੈਂਬਰ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਹੰਗਾਮਾ ਕਰਦੇ ਰਹੇ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੇ ਸਦਨ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:chamki bukhar bihar opposition demands resignation of health minister mangal pandey