ਛੱਤੀਸਗੜ੍ਹ `ਚ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਜਾਰੀ ਚਰਚਾਵਾਂ ਉਸ ਸਮੇਂ ਖਤਮ ਹੋ ਗਈਆਂ, ਜਦੋਂ ਵਿਧਾਇਕ ਦਲ ਨੇ ਮੁੱਖ ਮੰਤਰੀ ਚੁਣ ਲਿਆ। ਨਿਊਜ਼ ਏਜੰਸੀ ਵਾਰਤਾ ਅਨੁਸਾਰ ਵਿਧਾਇਕ ਦਲ ਦੀ ਮੀਟਿੰਗ `ਚ ਭੂਪੇਸ਼ ਬਘੇਲ ਨੂੰ ਨਵਾਂ ਮੁੱਖ ਮੰਤਰੀ ਚੁਣ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਹੁੰ ਚੁੱਕ ਸਮਾਰੋਹ ਸੋਮਵਾਰ ਨੂੰ ਹੋ ਸਕਦਾ ਹੈ।
ਹਿੰਦੁਸਤਾਨ ਟਾਈਮਜ਼ ਨਾਲ ਗੱਲ ਕਰਦੇ ਹੋਏ ਭੂਪੇਸ਼ ਬਘੇਲ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੇ ਚੋਣ ਮਨੋਰਥ ਪੱਤਰ `ਚ ਵੀ ਦਰਜ ਹੈ ਅਤੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਚੋਣ ਰੈਲੀਆਂ `ਚ ਬੋਲਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਝੌਨੇ ਨੂੰ ਘੱਟੋ ਘੱਟ ਸਮਰਥਨ ਮੁੱਲ `ਤੇ ਖਰੀਦਣ ਲਈ ਕੀਤਾ ਗਿਆ ਵਾਅਦਾ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਊਟਸੋਰਸਿੰਗ ਰਾਹੀਂ ਸਰਕਾਰੀ ਭਰਤੀ `ਤੇ ਰੋਕ ਲਗਾਈ ਜਾਵੇਗੀ।