ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਿਦੰਬਰਮ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਚਿਦੰਬਰਮ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਆਈਐੱਨਐਕਸ ਮੀਡੀਆ (INX Media) ਮਾਮਲੇ ’ਚ ਸਾਬਕਾ ਵਿੱਤ ਮੰਤਰੀ ਤੇ ਕਾਂਗਰਸੀ ਆਗੁ ਪੀ. ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਣਾਇਆ ਹੈ। ਅਸਲ ’ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਅਦਾਲਤ ਨੇ ਸੁਣਵਾਈ ਮੁਕੰਮਲ ਕਰ ਕੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

 

 

ਇੱਥੇ ਵਰਨਣਯੋਗ ਹੈ ਕਿ ਇਸ ਮਾਮਲੇ ’ਚ ਗ੍ਰਿਫ਼ਤਾਰ ਹੋਏ ਪੀ. ਚਿਦੰਬਰਮ ਨੇ 11 ਸਤੰਬਰ ਨੂੰ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਇਸ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਦੇ ਸੀਬੀਆਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

 

 

ਸ੍ਰੀ ਚਿਦੰਬਰਮ ਦੀ ਜ਼ਮਾਨਤ ਨੂੰ ਲੈ ਕੇ ਉਨ੍ਹਾਂ ਵਿਰੁੱਧ ਅਦਾਲਤ ਵਿੱਚ ਬਹਿਸ ਕਰ ਰਹੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜ਼ਮਾਨਤ ਦੇਣ ਤੋਂ ਪਹਿਲਾਂ ਸਾਬਕਾ ਵਿੱਤ ਮੰਤਰੀ ਦੇ ਫ਼ਰਾਰ ਹੋਣ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਗੰਭੀਰ ਮਾਮਲੇ ’ਚ ਫਸੇ ਹੋਣ ਕਾਰਨ ਸੰਭਾਵਨਾ ਹੈ ਕਿ ਜ਼ਮਾਨਤ ਮਿਲਦਿਆਂ ਹੀ ਚਿਦੰਬਰਮ ਦੇਸ਼ ਛੱਡ ਕੇ ਫ਼ਰਾਰ ਹੋ ਜਾਣ ਕਿਉਂਕਿ ਉਨ੍ਹਾਂ ਕੋਲ ਕਿਸੇ ਬਾਹਰਲੇ ਦੇਸ਼ ਵਿੱਚ ਰਹਿਣ ਲਈ ਕਾਫ਼ੀ ਪੈਸਾ ਹੈ।

 

 

ਕੇਂਦਰੀ ਜਾਂਚ ਬਿਊਰੋ (CBI) ਨੇ ਸਾਲ 2007 ਦੌਰਾਨ ਉਦੋਂ ਦੇ ਵਿੱਤ ਮੰਤਰੀ ਸ੍ਰੀ ਚਿਦੰਬਰਮ ਦੇ ਕਾਰਜਕਾਲ ਦੌਰਾਨ ਵਿਦੇਸ਼ੀ ਨਿਵੇਸ਼ ਵਾਧਾ ਬੋਰਡ ਤੋਂ ਆਈਐੱਨਐੱਕਸ ਮੀਡੀਆ ਸਮੂਹ ਨੂੰ 305 ਕਰੋੜ ਰੁਪਏ ਦੇ ਵਿਦੇਸ਼ੀ ਨਿਵੇਸ਼ ਦੀ ਮਨਜ਼ੂਰੀ ਦੇਣ ਵਿੰਚ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ 15 ਮਈ, 2017 ਨੂੰ ਐੱਫ਼ਆਈਆਰ ਦਾਇਰ ਕੀਤੀ ਗਈ ਸੀ।

 

 

ਉਸ ਤੋਂ ਬਾਅਦ ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਨੇ ਸਾਲ 2017 ਦੌਰਾਨ ਹੀ ਮਨੀ–ਲਾਂਡਰਿੰਗ (ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ) ਦਾ ਮਾਮਲਾ ਦਰਜ ਕੀਤਾ ਸੀ। ਸੀਬੀਆਈ ਵੱਲੋਂ ਦਰਜ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ੍ਰੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ 20 ਅਗਸਤ ਨੂੰ ਵੀ ਰੱਦ ਕਰ ਦਿੱਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chidambaram gets big jolt bail plea rejected