ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਿਦੰਬਰਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ

ਚਿਦੰਬਰਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ

ਆਈਐਨਐਕਸ ਮੀਡੀਆ ਕੇਸ ਨਾਲ ਜੁੜੇ ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ ਵਿਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੁਪਰੀਮ ਕੋਰਟ ਵਿਚੋਂ ਵੱਡਾ ਝਟਕਾ ਲੱਗਿਆ ਹੈ। ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਈਡੀ ਮਾਮਲੇ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ।

 

ਸੁਪਰੀਮ ਕੋਰਟ ਨੇ ਕਿਹਾ ਕਿ ਚਿਦੰਬਰਮ ਨੂੰ ਅਗਾਊ ਜ਼ਮਾਨਤ ਇਸ ਲਈ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਸੁਪਰੀਮ ਕੋਰਟ ਨੇ ਜਾਂਚ ਏਜੰਸੀ ਈਡੀ ਦੀ ਦਲੀਲ ਮੰਨ ਲਈ ਹੈ, ਜਿਸ ਵਿਚ ਉਨ੍ਹਾਂ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਦੀ ਗੱਲ ਕੀਤੀ ਹੈ।

 

ਸੁਪਰੀਮ ਕੋਰਟ ਵੱਲੋਂ ਅਗਾਊ ਜ਼ਮਾਨਤ ਪਟੀਸ਼ਨ ਖਾਰਜ ਹੋਣ ਦਾ ਮਤਲਬ ਹੈ ਕਿ ਹੁਣ ਈਡੀ ਆਈਐਨਐਕਸ ਮੀਡੀਆ ਕੇਸ ਵਿਚ ਪੁੱਛਗਿੱਛ ਲਈ ਚਿਦੰਬਰਮ ਨੂੰ ਹਿਰਾਸਤ ਵਿਚ ਲੈ ਸਕਦੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਆਦੇਸ਼ ਦਿੱਤਾ ਹੈ ਕਿ ਈਡੀ ਨੇ ਕੀ ਦਸਤਾਵੇਜ ਇਕੱਠੇ ਕੀਤੇ ਹਨ, ਉਹ ਚਿਦੰਬਰਮ ਨੂੰ ਦਿਖਾਉਣ ਦੀ ਲੋੜ ਨਹੀਂ ਹੈ।

 

ਈਡੀ ਮਾਮਲੇ ਵਿਚ ਚਿਦੰਬਰਮ ਦੀ ਅਗਾਊ ਜ਼ਮਾਨਤ ਪਟੀਸ਼ਨ ਖਾਰਜ ਹੋਣਾ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ। ਕਿਉਂਕਿ ਅੱਜ ਚਿਦੰਬਰਮ ਦੀ ਸੀਬੀਆਈ ਹਿਰਾਸਤ ਖਤਮ ਹੋ ਰਹੀ ਹੈ। ਅਜਿਹੇ ਵਿਚ ਈਡੀ ਵੀ ਰਿਮਾਂਡ ਵਿਚ ਲੈਣ ਦੀ ਕੋਸ਼ਿਸ਼ ਕਰੇਗੀ ਤਾਂ ਕਿ ਉਹ ਵੀ ਆਪਣੇ ਮਾਮਲੇ ਵਿਚ ਪੁੱਛਗਿੱਛ ਕਰ ਸਕੇ। ਅੱਜ ਸੀਬੀਆਈ ਵਾਲੇ ਮਾਮਲੇ ਵਿਚ ਪੀ ਚਿਦੰਬਰਮ ਦੀ ਸੁਪਰੀਮ ਕੋਰਟ ਅਤੇ ਟਰਾਈਲ ਅਦਾਲਤ ਵਿਚ ਸੁਣਵਾਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chidambaram INX Media Case SC refuses P Chidambaram plea for anticipatory bail in ED case