ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਨਹੱਈਆ ਕੁਮਾਰ ’ਤੇ ਦੇਸ਼–ਧਰੋਹ ਦਾ ਕੇਸ ਨਹੀਂ ਚੱਲਣਾ ਚਾਹੀਦਾ: ਚਿਦੰਬਰਮ

ਕਨਹੱਈਆ ਕੁਮਾਰ ’ਤੇ ਦੇਸ਼–ਧਰੋਹ ਦਾ ਕੇਸ ਨਹੀਂ ਚੱਲਣਾ ਚਾਹੀਦਾ: ਚਿਦੰਬਰਮ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਦੇਸ਼–ਧਰੋਹ ਦੇ ਚਾਰ ਸਾਲ ਪੁਰਾਣੇ ਇੱਕ ਮਾਮਲੇ ’ਚ ਜਵਾਹਰਲਾਲ ਨਹਿਰੂ ਯੂਨੀਵਰਸਿਟੀ (JNU) ਦੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨਹੱਈਆ ਕੁਮਾਰ ਵਿਰੁੱਧ ਕੇਸ ਚਲਾਉਣ ਲਈ ਦਿੱਲੀ ਪੁਲਿਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਨਹੱਈਆ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਪ੍ਰਤੀਕਰਮ ਆਇਆ ਹੈ।

 

 

ਕਾਂਗਰਸੀ ਆਗੂ ਸ੍ਰੀ ਪੀ. ਚਿਦੰਬਰਮ ਨੇ ਕਨਹੱਈਆ ਕੁਮਾਰ ਅਤੇ ਹੋਰਨਾਂ ਵਿਰੁੱਧ ਮੁਕੱਦਮਾ ਚਲਾਏ ਜਾਣ ਦੇ ਫ਼ੈਸਲੇ ਉੱਤੇ ਅਸਹਿਮਤੀ ਪ੍ਰਗਟਾਈ ਹੈ। ਇੱਥੇ ਵਰਨਣਯੋਗ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਨੇ ਦੇਸ਼–ਧਰੋਹ ਦੇ ਮਾਮਲੇ ’ਚ ਕਨਹੱਈਆ ਕੁਮਾਰ ਤੇ ਦੋ ਹੋਰਨਾਂ ਉੱਤੇ ਮੁਕੱਦਮਾ ਚਲਾਉਣ ਲਈ ਦਿੱਲੀ ਪੁਲਿਸ ਨੂੰ ਪ੍ਰਵਾਨਗੀ ਦਿੱਤੀ ਹੈ।

 

 

ਸ੍ਰੀ ਪੀ. ਚਿਦੰਬਰਮ ਨੇ ਅੱਜ ਸਨਿੱਚਰਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਦਿੱਲੀ ਸਰਕਾਰ ਦੇਸ਼–ਧਰੋਹ ਕਾਨੂੰਨ ਦੀ ਸਮਝ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਘੱਟ ਬੀਮਾਰ ਨਹੀਂ ਹੈ। ਕਨਹੱਈਆ ਕੁਮਾਰ ਤੇ ਹੋਰਨਾਂ ਵਿਰੁੱਧ ਭਾਰਤੀ ਦੰਡ ਸੰਘਤਾ ਦੀ ਧਾਰਾ 124–ਏ ਅਤੇ 120–ਬੀ ਅਧੀਨ ਮੁਕੱਦਮਾ ਚਲਾਉਣ ਲਈ ਦਿੱਤੀ ਮਨਜ਼ੂਰੀ ਨਾਲ ਮੈਂ ਪੂਰੀ ਤਰ੍ਹਾਂ ਅਸਹਿਮਤੀ ਪ੍ਰਗਟਾਉਂਦਾ ਹਾਂ।

 

 

ਭਾਜਪਾ ਦੇ ਸੀਨੀਅਰ ਆਗੂ ਸ੍ਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਇਹ ਮਾਮਲਾ ਤਿੰਨ ਸਾਲਾਂ ਤੱਕ ਲਟਕਾਈ ਰੱਖਿਆ ਪਰ ਜਨਤਾ ਸਾਹਮਣੇ ਆਖ਼ਰ ਉਨ੍ਹਾਂ ਨੂੰ ਝੁਕਣਾ ਪਿਆ।

 

 

ਉਨ੍ਹਾਂ ਇੱਕ ਟਵੀਟ ਰਾਹੀਂ ਕਿਹਾ ਕਿ – ਜਨਤਾ ਦੇ ਦਬਾਅ ਹੇਠ, ਆਖ਼ਰ ਦਿੱਲੀ ਸਰਕਾਰ ਨੂੰ JNU ਮਾਮਲੇ ’ਚ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇਣ ਲਈ ਮਜਬੂਰ ਹੋਣਾ ਪਿਆ। ਤਿੰਨ ਸਾਲਾਂ ਤੱਕ ਅਰਵਿੰਦ ਕੇਜਰੀਵਾਲ ਇਸ ਨੂੰ ਟਾਲ਼ਦੇ ਰਹੇ।

 

 

ਉੱਧਰ ਕਨਹੱਈਆ ਕੁਮਾਰ ਨੇ ਦਿੱਲੀ ਸਰਕਾਰ ਨੂੰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਲਈ ਧੰਨਵਾਦ ਕੀਤਾ ਹੈ। ਇੱਥੇ ਵਰਨਣਯੋਗ ਹੈ ਕਿ ਨਿਯਮਾਂ ਮੁਤਾਬਕ ਜਾਂਚ ਏਜੰਸੀਆਂ ਨੂੰ ਦੇਸ਼–ਧਰੋਹ ਦੇ ਮਾਮਲਿਆਂ ਵਿੱਚ ਦੋਸ਼–ਪੱਤਰ ਦਾਖ਼ਲ ਕਰਨ ਲਈ ਰਾਜ ਸਰਕਾਰ ਦੀ ਪ੍ਰਵਾਨਗੀ ਲੈਣੀ ਪੈਂਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chidambaram says Kanhaiya Kumar should not be prosecuted for sedition