ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਿਦੰਬਰਮ ਅੱਜ ਮੀਡੀਆ ਨੂੰ ਸੰਬੋਧਨ ਕਰਨਗੇ ਤੇ ਸੰਸਦ ’ਚ ਵੀ ਜਾਣਗੇ

ਚਿਦੰਬਰਮ ਅੱਜ ਮੀਡੀਆ ਨੂੰ ਸੰਬੋਧਨ ਕਰਨਗੇ ਤੇ ਸੰਸਦ ’ਚ ਵੀ ਜਾਣਗੇ

ਆਈਐੱਨਐਕਸ ਮੀਡੀਆ ਕੇਸ ’ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਅੱਜ 10–ਜਨਪਥ ਸਥਿਤ ਕਾਂਗਰਸ ਹੈੱਡਕੁਆਰਟਰਜ਼ ਵਿਖੇ ਪ੍ਰੈੱਸ ਕਾਨਫ਼ਰੰਸ ਕਰਨਗੇ। ਇਸ ਤੋਂ ਪਹਿਲਾਂ 106 ਦਿਨਾਂ ਤੱਕ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਰਹਿਣ ਤੋਂ ਬਾਅਦ ਕੱਲ੍ਹ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਸ੍ਰੀ ਚਿਦੰਬਰਮ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਸੀ।

 

 

ਸ੍ਰੀ ਚਿਦੰਬਰਮ ਨੇ ਜ਼ਮਾਨਤ ਮਿਲਣ ਤੋਂ ਬਾਅਦ ਬੁੱਧਵਾਰ ਰਾਤੀਂ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਜੇਲ੍ਹ ਤੋਂ ਬਾਹਰ ਨਿੱਕਲ ਕੇ ਖ਼ੁਸ਼ ਹਨ। ਉਹ ਬੁੱਧਵਾਰ ਸ਼ਾਮੀਂ ਤਿਹਾੜ ਜੇਲ੍ਹ ’ਚੋਂ ਬਾਹਰ ਆਏ ਸਨ।

 

 

ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਕਾਂਗਰਸੀ ਕਾਰਕੁੰਨਾਂ ਨੇ ਉਨ੍ਹਾਂ ਦਾ ਜ਼ੋਰਦਾਰ ਸੁਆਗਤ ਕੀਤਾ ਤੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਸ੍ਰੀ ਚਿਦੰਬਰਮ ਦੇ ਸੋਨੀਆ ਨੂੰ ਮਿਲਣ ਵੇਲੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਵੀ ਉਨ੍ਹਾਂ ਦੇ ਨਾਲ ਸਨ।

 

 

ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ੍ਰੀ ਚਿਦੰਬਰਮ ਨੇ ਪੱਤਰਕਾਰਾਂ ਨੂੰ ਕਿਹਾ ਕਿ – ‘ਮੈਂ ਖ਼ੁਸ਼ ਹਾਂ ਕਿ ਸੁਪਰੀਮ ਕੋਰਟ ਨੇ ਮੈਨੂੰ ਜ਼ਮਾਨਤ ਦੇਣ ਦਾ ਹੁਕਮ ਦਿੱਤਾ। ਮੈਨੂੰ ਖ਼ੁਸ਼ੀ ਹੈ ਕਿ ਮੈਂ 106 ਦਿਨਾਂ ਪਿੱਛੋਂ ਬਾਹਰ ਆ ਗਿਆ ਤੇ ਖੁੱਲ੍ਹੀ ਹਵਾ ’ਚ ਸਾਹ ਲੈ ਰਿਹਾ ਹਾਂ।’

 

 

ਇੱਥੇ ਵਰਨਣਯੋਗ ਹੈ ਕਿ ਸੁਪਰੀਮ ਕੋਰਟ ਦੇ ਜਸਟਿਸ ਆਰ. ਭਾਨੂਮਤੀ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਂਚ ਨੇ ਬੁੱਧਵਾਰ ਨੂੰ 74 ਸਾਲਾ ਸ੍ਰੀ ਪੀ. ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਸੀ।

 

 

ਸੀਬੀਆਈ ਨੇ 21 ਅਗਸਤ ਨੂੰ ਆਈਐੱਨਐਕਸ ਮੀਡੀਆ ਮਨੀ–ਲਾਂਡਰਿੰਗ (ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ) ਨਾਲ ਸਬੰਧਤ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਮਨੀ–ਲਾਂਡਰਿੰਗ ਮਾਮਲੇ ’ਚ ਉਨ੍ਹਾਂ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

 

 

ਅੱਜ ਸ੍ਰੀ ਪੀ. ਚਿਦੰਬਰਮ ਸੰਸਦ ਦੇ ਸੈਸ਼ਨ ’ਚ ਵੀ ਭਾਗ ਲੈਣਗੇ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chidambaram to address media and to take part in Parliament session