ਚਿੱਟ ਫ਼ੰਡ ਘੁਟਾਲਾ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਦੀ ਇੱਕ ਟੀਮ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਪੁੱਜੀ, ਜਿੱਥੇ ਉਨ੍ਹਾਂ ਨੂੰ ਕੋਲਕਾਤਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਦੇ ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀਆਂ ਨੂੰ ਪੁਲਿਸ ਥਾਣੇ ਚ ਰਖਿਆ ਗਿਆ ਹੈ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਸੀਬੀਆਈ ਨਾਲ ਟਾਕਰੇ ਦੇ ਹਾਲਾਤ ਬਣਨ ਦੇ ਵਿਚਕਾਰ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਦੇ ਘਰ ਪੁੱਜੀ ਜਦਕਿ ਕੋਲਕਾਤਾ ਚ ਸੀਬੀਆਈ ਮੁੱਖ ਦਫ਼ਤਰ ਦੇ ਬਾਹਰ ਪੁਲਿਸ ਦੀ ਭਾਰੀ ਭੀੜ ਹੈ।
ਦੱਸਦੇਈਏ ਕਿ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਸੀ ਕਿ ਰਾਜੀਵ ਕੁਮਾਰ ਫ਼ਰਾਰ ਹੈ ਤੇ ਸ਼ਾਰਦਾ ਐਂਡ ਰੋਜ ਵੈਲੀ ਪੂੰਜੀ ਘੁਟਾਲੇ ਸਬੰਧੀ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
/