ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਕਾਨੂੰਨ: ਜਾਮੀਆ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਹੋਇਆ ਹਿੰਸਕ, ਪੁਲਿਸ ਨੇ ਕੀਤਾ ਲਾਠੀਚਾਰਜ

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਸਥਿਤ ਕੇਂਦਰੀ ਯੂਨੀਵਰਸਿਟੀ ਜਾਮੀਆ ਮਿੱਲੀਆ ਇਸਲਾਮੀਆ ਦੇ ਵਿਦਿਆਰਥੀਆਂ ਦੇ ਮਾਰਚ ਨੂੰ ਰੋਕਣ ਕਾਰਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿੱਚ ਝੜਪ ਹੋ ਗਈ। ਪ੍ਰਦਰਸ਼ਨਕਾਰੀ ਯੂਨੀਵਰਸਿਟੀ ਤੋਂ ਨਿਕਲ ਕੇ ਸੰਸਦ ਭਵਨ ਵੱਲ ਜਾਣਾ ਚਾਹੁੰਦੇ ਸਨ। ਯੂਨੀਵਰਸਿਟੀ ਦੇ ਪ੍ਰਵੇਸ਼ ਦੁਆਰ ‘ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਤੋਂ ਬਾਅਦ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪਾਂ ਹੋਈਆਂ।

 

ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਲਾਠੀਆਂ ਚਲਾਈਆਂ। ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਵਿਦਿਆਰਥੀਆਂ ਨੇ ਪਥਰਾਅ ਵੀ ਕੀਤਾ। ਵਿਦਿਆਰਥੀਆਂ ਨੇ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ ਜਿਸ ਵਿਚ ਪੁਲਿਸ ਪ੍ਰਦਰਸ਼ਨਕਾਰੀਆਂ 'ਤੇ ਲਾਠੀਆਂ ਚਲਾਉਂਦੇ ਦਿਖ ਰਹੇ ਹਨ।
 

 

ਜਦੋਂ ਪੁਲਿਸ ਨੇ ਸੜਕ ਨੂੰ ਘੇਰ ਲਿਆ ਤਾਂ ਪ੍ਰਦਰਸ਼ਨਕਾਰੀ ਬੈਰੀਕੇਡ 'ਤੇ ਚੜ੍ਹ ਗਏ। ਬਾਅਦ ਵਿੱਚ ਯੂਨੀਵਰਸਿਟੀ ਦਾ ਗੇਟ ਬੰਦ ਕਰ ਦਿੱਤਾ ਗਿਆ। ਦਿੱਲੀ ਮੈਟਰੋ ਰੇਲਵੇ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਦਿੱਲੀ ਪੁਲਿਸ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸਾਵਧਾਨੀ ਵਜੋਂ ਪਟੇਲ ਚੌਕ ਅਤੇ ਜਨਪਥ ਮੈਟਰੋ ਸਟੇਸ਼ਨਾਂ ਦੇ ਐਂਟਰੀ ਅਤੇ ਐਗਜ਼ਿਟ ਗੇਟਾਂ ਨੂੰ ਬੰਦ ਕਰ ਦਿੱਤਾ ਹੈ।


ਡੀਐਮਆਰਸੀ ਨੇ ਟਵੀਟ ਕੀਤਾ ਕਿ ਦਿੱਲੀ ਪੁਲਿਸ ਦੀ ਸਲਾਹ 'ਤੇ ਪਟੇਲ ਚੌਕ ਅਤੇ ਜਨਪਥ ਮੈਟਰੋ ਸਟੇਸ਼ਨਾਂ ਦੇ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ ਗਏ ਹਨ। ਰੇਲਵੇ ਇਨ੍ਹਾਂ ਸਟੇਸ਼ਨਾਂ 'ਤੇ ਨਹੀਂ ਰੁਕੇਗੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Citizenship Act: Jamia Students protest police did lathicharge