ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭੀਮ ਆਰਮੀ ਮੁਖੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ, ਜ਼ਮਾਨਤ ਅਰਜ਼ੀ ਰੱਦ

ਦਿੱਲੀ ਦੀ ਇਕ ਅਦਾਲਤ ਨੇ ਦਰਿਆਗੰਜ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ। 

 

ਅੱਜ ਦੁਪਹਿਰ ਨੂੰ ਗ੍ਰਿਫ਼ਤਾਰ ਕੀਤੇ ਗਏ ਆਜ਼ਾਦ ਨੇ ਇਸ ਆਧਾਰ 'ਤੇ ਜ਼ਮਾਨਤ ਦੀ ਮੰਗ ਕੀਤੀ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ ਕਿ ਉਸ ਨੇ ਜਾਮਾ ਮਸਜਿਦ ਵਿਖੇ ਇਕੱਠੀ ਹੋਈ ਭੀੜ ਨੂੰ ਦਿੱਲੀ ਗੇਟ ਜਾਣ ਲਈ ਭੜਕਾਇਆ ਸੀ, ਜਿੱਥੇ ਪ੍ਰਦਰਸ਼ਨਕਾਰੀ ਹਿੰਸਕ ਹੋ ਗਏ ਸਨ।
 

 

 

 

 

ਪੁਲਿਸ ਨੇ ਗਵਾਹਾਂ ਨੂੰ ਡਰਾਉਣ ਦੇ ਡਰੋਂ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਉਨ੍ਹਾਂ ਦੀ ਨਿਆਂਇਕ ਹਿਰਾਸਤ ਜ਼ਰੂਰੀ ਸੀ। ਇਸ ਤੋਂ ਪਹਿਲਾਂ ਇਕ ਵਕੀਲ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਜਾਂਚ ਅਧਿਕਾਰੀ ਨੂੰ ਆਜ਼ਾਦ ਦੇ ਟਿਕਾਣਿਆਂ ਬਾਰੇ ਦੱਸਣ ਲਈ ਨਿਰਦੇਸ਼ ਦਿੱਤੇ ਜਾਣ।
 

ਅਦਾਲਤ ਨੇ ਦਰੀਆਗੰਜ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ 15 ਲੋਕਾਂ ਨੂੰ ਦੋ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਜ਼ਾਦ ਦੀ ਸੰਸਥਾ ਨੇ ਪੁਲਿਸ ਦੀ ਇਜਾਜ਼ਤ ਤੋਂ ਬਿਨ੍ਹਾਂ ਨਵੇਂ ਨਾਗਰਿਕਤਾ ਕਾਨੂੰਨ ਵਿਰੁੱਧ ਸ਼ੁੱਕਰਵਾਰ ਨੂੰ ਜਾਮਾ ਮਸਜਿਦ ਤੋਂ ਜੰਤਰ-ਮੰਤਰ ਤੱਕ ਮਾਰਚ ਕੱਢਿਆ ਸੀ।
 

ਜਾਮਾ ਮਸਜਿਦ ਤੋਂ ਜੰਤਰ-ਮੰਤਰ ਵੱਲ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਦਿੱਲੀ ਗੇਟ ਨੇੜੇ ਰੋਕ ਲਿਆ, ਜਿਸ ਤੋਂ ਬਾਅਦ ਉਹ ਹਿੰਸਕ ਹੋ ਗਏ ਅਤੇ ਇੱਕ ਕਾਰ ਨੂੰ ਅੱਗ ਲਾ ਦਿੱਤੀ ਅਤੇ ਕੁਝ ਹੋਰ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਦੀ ਵੀ ਵਰਤੋਂ ਕੀਤੀ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Citizenship Act Protest Bhim Army Chief Chandrashekhar Azad sent to 14 day judicial custody