ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਕਾਨੂੰਨ: ਉੱਤਰ ਪੂਰਬ 'ਚ ਹਿੰਸਕ ਪ੍ਰਦਰਸ਼ਨ, ਅਮਿਤ ਸ਼ਾਹ ਦਾ ਸ਼ਿਲਾਂਗ ਦੌਰਾ ਰੱਦ

ਉੱਤਰ-ਪੂਰਬੀ ਪੁਲਿਸ ਅਕੈਡਮੀ (ਐਨਈਪੀਏ) ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ 15 ਦਸੰਬਰ ਨੂੰ ਸ਼ਿਲਾਂਗ ਜਾਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ ‘ਖੇਤਰ ਵਿੱਚ ਅਮਨ-ਕਾਨੂੰਨ ਦੀ ਸਥਿਤੀ’ ਕਾਰਨ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਨਵੇਂ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਉੱਤਰ-ਪੂਰਬੀ ਖੇਤਰ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

 

ਐਨਈਪੀਏ ਦੇ ਇਕ ਉੱਚ ਅਧਿਕਾਰੀ ਨੇ ਆਈਏਐਨਐਸ ਨੂੰ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਐਨਈਪੀਏ ਦੇ ਸਿਖਿਅਤ ਪੁਲਿਸ ਮੁਲਾਜ਼ਮਾਂ ਦੇ ਪਾਸਿੰਗ ਆਊਟ ਪਰੇਡ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਇਥੇ ਆਉਣਾ ਸੀ। ਪਰ ਉੱਤਰ-ਪੂਰਬੀ ਖੇਤਰ, ਖ਼ਾਸਕਰ ਅਸਮ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ ਹੈ।
 

ਅਧਿਕਾਰੀ ਨੇ ਦੱਸਿਆ ਕਿ ਸਿਖਿਅਤ ਪੁਲਿਸ ਮੁਲਾਜ਼ਮਾਂ ਦੇ ਆਖਰੀ ਬੈਚ ਦੀ ਪਾਸਿੰਗ ਆਊਟ ਪਰੇਡ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਅਸੀਂ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇੱਕ ਨਵਾਂ ਸ਼ਡਿਊਲ ਤੈਅ ਕਰਾਂਗੇ।
 

ਗ੍ਰਹਿ ਮੰਤਰਾਲੇ ਦੇ ਤਹਿਤ ਜੁਲਾਈ 1978 ਵਿੱਚ ਐਨਈਪੀਏ ਦਾ ਸਥਾਪਨਾ ਉੱਤਰੀ ਮੇਘਾਲਿਆ ਦੇ ਰੀ-ਭੋਈ ਜ਼ਿਲ੍ਹੇ ਵਿੱਚ ਕੀਤੀ ਗਈ ਸੀ। ਇਸ ਤਹਿਤ ਉੱਤਰ-ਪੂਰਬੀ ਰਾਜਾਂ ਦੇ ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਸ਼੍ਰੇਣੀਆਂ ਦੇ ਪੁਲਿਸ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:citizenship amendment act 2019 home minister amit shah shilong visit cancel