ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਸੋਧ ਕਾਨੂੰਨ: ਜਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀ, ਸਾਰੀਆਂ ਪ੍ਰੀਖਿਆਵਾਂ ਮੁਲਤਵੀ 

ਨਾਗਰਿਕਤਾ ਸੋਧ ਕਾਨੂੰਨ ਵਿਰੁਧ ਯੂਨੀਵਰਸਿਟੀ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਸਥਿਤ ਜਾਮੀਆ ਮਿਲਿਆ ਇਸਲਾਮੀਆ ਵਿੱਚ 5 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨਾਂ ਕਾਰਨ ਯੂਨੀਵਰਸਿਟੀ ਦੀ ਸਥਿਤੀ ਤਣਾਅਪੂਰਨ ਹੋਣ ਕਾਰਨ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
 

ਸ਼ੁੱਕਰਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿੱਚ ਝੜਪ ਹੋ ਗਈ ਕਿਉਂਕਿ ਜਾਮੀਆ ਮਿਲਿਆ ਇਸਲਾਮੀਆ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਮਾਰਚ ਨੂੰ ਰੋਕਿਆ। ਪ੍ਰਦਰਸ਼ਨਕਾਰੀ ਯੂਨੀਵਰਸਿਟੀ ਤੋਂ ਨਿਕਲ ਕੇ ਸੰਸਦ ਭਵਨ ਵੱਲ ਜਾਣਾ ਚਾਹੁੰਦੇ ਸਨ।
 

ਸ਼ਨਿਚਰਵਾਰ ਦੀ ਪ੍ਰੀਖਿਆ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਮਿਲਿਆ ਯੂਨੀਵਰਸਿਟੀ ਇਸ ਬਾਰੇ ਬਾਅਦ ਵਿੱਚ ਜਾਣਕਾਰੀ ਦੇਵੇਗੀ।

 

ਸ਼ੁੱਕਰਵਾਰ ਨੂੰ ਦਿੱਲੀ ਦੀ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਦਾ ਮਾਹੌਲ ਉਸ ਸਮੇਂ ਗੰਭੀਰ ਹੋ ਗਿਆ ਸੀ ਜਦੋਂ ਵਿਦਿਆਰਥੀ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰ ਰਹੇ ਸਨ, ਪਰ ਪੁਲਿਸ ਅਤੇ ਉਨ੍ਹਾਂ ਵਿਚਾਲੇ ਝੜਪਾਂ ਹੋ ਗਈਆਂ। 

 

ਰੋਸ ਪ੍ਰਦਰਸ਼ਨ ਜਾਮੀਆ ਤੋਂ ਹੋ ਕੇ ਪਾਰਲੀਮੈਂਟ ਵੱਲ ਜਾਣਾ ਸੀ ਪਰ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਹੀ ਰੋਕ ਲਿਆ ਗਿਆ। ਵਿਦਿਆਰਥੀ ਨਾਹਰੇ ਲਗਾਉਂਦੇ ਹੋਏ ਅੱਗੇ ਵੱਧ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ। ਜਿਸ ਤੋਂ ਬਾਅਦ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਤਕਰਾਰ ਹੋ ਗਈ। ਫਿਰ ਪੁਲਿਸ ਨੇ ਵਿਦਿਆਰਥੀਆਂ 'ਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਪੁਲਿਸ ਨੇ ਸਥਿਤੀ ਨੂੰ ਸੰਭਾਲਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Citizenship Amendment Act: Jamia Millia Islamia turns into war zone agains cab jamia exam postponed