ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਕਾਨੂੰਨ ਵਿਰੁਧ ਹਿੰਸਕ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਮਮਤਾ ਦੀ ਚੇਤਾਵਨੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨਿਚਰਵਾਰ ਨੂੰ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਵਿਰੁਧ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਹਿੰਸਕ ਪ੍ਰਦਰਸ਼ਨ ਤੇ ਭੰਨਤੋੜ ਕਰਨ ਵਾਲਿਆਂ ਨੂੰ ਸ਼ਨਿਚਰਵਾਰ ਨੂੰ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ। ਮਮਤਾ ਬੈਨਰਜੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਲੋਕਤੰਤਰੀ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

 

ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਾ ਲਓ। ਸੜਕ ਅਤੇ ਰੇਲ ਆਵਾਜਾਈ ਨੂੰ ਜਾਮ ਨਾ ਕਰੋ। ਸੜਕਾਂ 'ਤੇ ਆਮ ਲੋਕਾਂ ਲਈ ਮੁਸ਼ਕਲਾਂ ਦਾ ਕਾਰਨ ਨਾ ਬਣੋ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ। ਮੁਸ਼ਕਲਾਂ ਪੈਦਾ ਕਰਨ ਦੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
 

ਮੁੱਖ ਮੰਤਰੀ ਨੇ ਦੁਹਰਾਇਆ ਕਿ ਨਾਗਰਿਕਤਾ ਸੋਧ ਕਾਨੂੰਨ ਅਤੇ ਪ੍ਰਸਤਾਵਿਤ ਦੇਸ਼ ਵਿਆਪੀ ਐਨਆਰਸੀ ਦਾ ਸੂਬੇ ਵਿੱਚ ਕੋਈ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਇਹ ਮੇਰੀ ਬੇਨਤੀ ਹੈ, ਲੋਕਾਂ ਵਿੱਚ ਉਲਝਣ ਨਾ ਫੈਲਾਓ।
ਸੋਧੇ ਹੋਏ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਪ੍ਰਦਰਸ਼ਨ ਪੂਰੇ ਸੂਬੇ ਵਿੱਚ ਫੈਲ ਗਿਆ ਹੈ।

 

ਪ੍ਰਦਰਸ਼ਨਕਾਰੀ ਹਿੰਸਾ ਦਾ ਸਹਾਰਾ ਲੈ ਰਹੇ ਹਨ ਅਤੇ ਰੇਲਵੇ ਸਟੇਸ਼ਨਾਂ ਦੀ ਭੰਨਤੋੜ ਕਰ ਰਹੇ ਹਨ। ਉਹ ਇਸ ਕਾਨੂੰਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਕਾਨੂੰਨ ਖ਼ਿਲਾਫ਼ ਉੱਤਰ ਪੂਰਬੀ ਵਿੱਚ ਵਿਆਪਕ ਰੋਸ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Citizenship Amendment Act Protest WB CM Mamata Banerjee Warns to avoid violence amid Citizenship Amendment Act Protest