ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ 25 ਮਈ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਦੇਸ਼ 'ਚ 25 ਮਈ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਪੁਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸੋਮਵਾਰ 25 ਮਈ 2020 ਤੋਂ ਘਰੇਲੂ ਜਹਾਜ਼ਾਂ ਦੀ ਆਵਾਜ਼ਾਈ ਸ਼ੁਰੂ ਹੋਵੇਗੀ। ਸਾਰੇ ਹਵਾਈ ਅੱਡਿਆਂ ਅਤੇ ਜਹਾਜ਼ ਕੰਪਨੀਆਂ ਨੂੰ 25 ਮਈ ਤੋਂ ਉਡਾਣ ਸੇਵਾ ਸ਼ੁਰੂ ਕਰਨ ਦੀ ਸੂਚਨਾ ਦਿੱਤੀ ਜਾ ਰਹੀ ਹੈ।
 

ਯਾਤਰੀਆਂ ਦੀ ਆਵਾਜਾਈ ਲਈ ਮੰਤਰਾਲਾ ਐਸਓਪੀ ਵੀ ਵੱਖ ਤੋਂ ਜਾਰੀ ਕਰ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਉਡਾਣਾਂ ਲਈ ਟਿਕਟਾਂ ਦੀ ਬੁਕਿੰਗ ਛੇਤੀ ਹੀ ਸ਼ੁਰੂ ਹੋਵੇਗੀ। ਹਾਲੇ ਸਹੀ ਤਰੀਕ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਇੱਕ ਟਵੀਟ 'ਚ ਕਿਹਾ ਸੀ ਕਿ ਹਵਾਈ ਸੇਵਾ ਸ਼ੁਰੂ ਕਰਨ ਦੀ ਜ਼ਿੰਮੇਵਾਰੀ ਕੇਂਦਰ ਦੇ ਨਾਲ-ਨਾਲ ਸੂਬਿਆਂ ਦੀ ਵੀ ਹੈ। ਉਨ੍ਹਾਂ ਨੂੰ ਵੀ ਇਸ ਲਈ ਤਿਆਰ ਰਹਿਣਾ ਪਵੇਗਾ। ਜ਼ਿਕਰਯੋਗ ਹੈ ਕਿ 25 ਮਾਰਚ ਤੋਂ ਦੇਸ਼ 'ਚ ਜਾਰੀ ਲੌਕਡਾਊਨ ਮਗਰੋਂ ਉਡਾਣਾਂ 'ਤੇ ਪਾਬੰਦੀ ਲੱਗੀ ਹੋਈ ਹੈ।
 

ਲੌਕਡਾਊਨ ਦਾ ਚੌਥਾ ਪੜਾਅ 31 ਮਈ ਤਕ ਹੋਵੇਗਾ। ਸਰਕਾਰ ਵੱਲੋਂ ਹੌਲੀ-ਹੌਲੀ ਜ਼ਿਆਦਾਤਰ ਪਾਬੰਦੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਰੇਲਵੇ ਨੇ ਮੰਗਲਵਾਰ ਨੂੰ 200 ਨਾਨ-ਏਸੀ ਰੇਲ ਗੱਡੀਆਂ ਚਲਾਉਣ ਦਾ ਫ਼ੈਸਲਾ ਕੀਤਾ ਸੀ। ਇਹ ਰੇਲ ਗੱਡੀਆਂ ਟਾਈਮ ਟੇਬਲ ਦੇ ਅਨੁਸਾਰ 1 ਜੂਨ ਤੋਂ ਰੋਜ਼ਾਨਾ ਚੱਲਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Civil Aviation Minister Hardeep Singh Puri announced Domestic flight service will be resumed from 25 May