ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CJI ਨੇ ਕੀਤੀ UP ਦੇ ਮੁੱਖ ਸਕੱਤਰ ਤੇ DGP ਨਾਲ ਮੁਲਾਕਾਤ

CJI ਨੇ ਕੀਤੀ UP ਦੇ ਮੁੱਖ ਸਕੱਤਰ ਤੇ DGP ਨਾਲ ਮੁਲਾਕਾਤ

ਅਯੁੱਧਿਆ ਮਾਮਲੇ ’ਤੇ ਫ਼ੈਸਲੇ ਦਾ ਸਮਾਂ ਜਿਉਂ–ਜਿਉਂ ਨੇੜੇ ਆਉਂਦਾ ਜਾ ਰਿਹਾ ਹੈ; ਤਿਵੇਂ–ਤਿਵੇਂ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਅਤੇ ਉੱਤਰ ਪ੍ਰਦੇਸ਼ (UP) ਦੇ ਸ਼ਹਿਰ ਅਯੁੱਧਿਆ ਤੇ ਕੁਝ ਹੋਰਨਾਂ ਪ੍ਰਮੁੱਖ ਸ਼ਹਿਰਾਂ ਵਿੱਚ ਸਰਗਰਮੀਆਂ ਵਧਦੀਆਂ ਜਾ ਰਿਹਾ ਹੈ। ਇਸੇ ਫ਼ੈਸਲੇ ਦੀ ਸੰਭਾਵਨਾ ਕਾਰਨ ਭਾਰਤ ਦੇ ਚੀਫ਼ ਜਸਟਿਸ (CJI) ਰੰਜਨ ਗੋਗੋਈ ਨੇ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਮੀਖਿਆ ਲਈ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਅੱਜ ਮੁਲਾਕਾਤ ਕੀਤੀ।

 

 

ਦੱਸਿਆ ਜਾ ਰਿਹਾ ਹੈ ਕਿ ਅਯੁੱਧਿਆ ਰਾਮ–ਜਨਮ ਭੂਮੀ–ਬਾਬਰੀ ਮਸਜਿਦ ਵਿਵਾਦ ਮਾਮਲੇ ’ਚ ਅਗਲੇ ਹਫ਼ਤੇ ਫ਼ੈਸਲਾ ਆਉਣ ਦੇ ਮੱਦੇਨਜ਼ਰ ਇਹ ਮੀਟਿੰਗ ਹੋਈ। ਸੂਤਰਾਂ ਨੇ ਦੱਸਿਆ ਕਿ ਚੀਫ਼ ਜਸਟਿਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਰਾਜਿੰਦਰ ਕੁਮਾਰ ਤਿਵਾੜੀ ਤੇ ਡੀਜੀਪੀ ਓਮ ਪ੍ਰਕਾਸ਼ ਸਿੰਘ ਨਾਲ ਗੱਲਬਾਤ ਕੀਤੀ ਤੇ ਉਹ ਆਪਣੇ ਚੈਂਬਰ ਨਾਲ ਉਨ੍ਹਾਂ ਨੂੰ ਮਿਲੇ।

 

 

ਅਯੁੱਧਿਆ ਮਾਮਲੇ ’ਤੇ ਫ਼ੈਸਲੇ ਤੋਂ ਪਹਿਲਾਂ ਸੁਪਰੀਮ ਕੋਰਟ ’ਚ ਚੀਫ਼ ਜਸਟਿਸ ਰੰਜਨ ਗੋਗੋਈ ਤੇ ਯੂਪੀ ਦੇ ਮੁੱਖ ਸਕੱਤਰ ਰਾਜੇਂਦਰ ਕੁਮਾਰ ਤਿਵਾੜੀ ਅਤੇ ਡੀਜੀਪੀ ਓਪੀ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ। ਚੀਫ਼ ਜਸਟਿਸ ਰੰਜਨ ਗੋਗੋਈ ਨਾਲ ਮੀਟਿੰਗ ਤੋਂ ਬਾਅਦ ਮੁੱਖ ਸਕੱਤਰ, ਡੀਜੀਪੀ ਅਤੇ ਹੋਰ ਸੀਨੀਅਰ ਅਧਿਕਾਰੀ ਸੁਪਰੀਮ ਕੋਰਟ ’ਚੋਂ ਨਿੱਕਲ ਚੁੱਕੇ ਹਨ।

 

 

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਰਾਜੇਂਦਰ ਕੁਮਾਰ ਤਿਵਾੜੀ, ਹੋਰ ਸੀਨੀਅਰ ਅਧਿਕਾਰੀਆਂ ਨਾਲ ਸੁਪਰੀਮ ਕੋਰਟ ਪੁੱਜੇ ਸਨ।

 

 

ਰਾਮ ਜਨਮ ਭੂਮੀ–ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ’ਚ ਲਗਾਤਾਰ 40 ਦਿਨਾਂ ਤੱਕ ਸੁਣਵਾਈ ਚੱਲਣ ਤੋਂ ਬਾਅਦ ਬੀਤੀ 16 ਅਕਤੂਬਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CJI meets Ups Chief Secretary and DGP