ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਨੂੰਨ ਹੱਥ ’ਚ ਨਹੀਂ ਲੈ ਸਕਦੇ ਵਿਦਿਆਰਥੀ: CJI

ਕਾਨੂੰਨ ਹੱਥ ’ਚ ਨਹੀਂ ਲੈ ਸਕਦੇ ਵਿਦਿਆਰਥੀ: CJI

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਜਾਮੀਆ ਅਤੇ ਅਲੀਗੜ੍ਹ ਹਿੰਸਾ ਮਾਮਲੇ ’ਤੇ ਸੀਨੀਅਰ ਵਕੀਲ ਇੰਦਰਾ ਜੈ ਸਿੰਘ ਨੇ ਸੁਪਰੀਮ ਕੋਰਟ ਦਾ ਦਰ ਖੜਕਾਇਆ ਹੈ। ਉਨ੍ਹਾਂ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਕਰੇਗੀ।

 

 

ਸੀਨੀਅਰ ਵਕੀਲ ਇੰਦਰਾ ਜੈ ਸਿੰਘ ਨੇ ਚੀਫ਼ ਜਸਟਿਸ ਬੋਬੜੇ ਦੇ ਬੈਂਚ ਨੂੰ ਇਸ ਮਾਮਲੇ ਦਾ ਖ਼ੁਦ ਨੋਟਿਸ ਲੈਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਹੈ। ਚੇਤੇ ਰਹੇ ਕਿ ਜਾਮੀਆ ਮਿਲੀਆ ਇਸਲਾਮਿਕ ਯੂਨੀਵਰਸਿਟੀ ਨੂੰ ਪੰਜ ਜਨਵਰੀ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ।

 

 

ਸੁਪਰੀਮ ਕੋਰਟ ਦੇ ਚੀਫ਼ ਜਸਟਿਸ (CJI) ਸੀਏ ਬੋਬੜੇ ਨੇ ਜਾਮੀਆ ਹਿੰਸਾ ਮਾਮਲੇ ’ਤੇ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਦਿਆਰਥੀ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਉਹ ਕਾਨੂੰਨ ਤੇ ਵਿਵਸਥਾ ਆਪਣੇ ਹੱਥਾਂ ’ਚ ਲੈ ਲੈਣਗੇ। ਹਿੰਸਾ ਰੁਕ ਜਾਵੇਗੀ, ਤਦ ਹੀ ਇਸ ਮਾਮਲੇ ਦੀ ਸੁਣਵਾਈ ਹੋਵੇਗੀ।

 

 

ਇਸੇ ਦੌਰਾਨ ਦਿੱਲੀ ਪੁਲਿਸ ਨੇ ਜਾਮੀਆ ਮਿਲੀਆ ਇਸਲਾਮੀਆ ’ਚ ਹਿੰਸਾ ਦੇ ਸਬੰਧ ਵਿੱਚ ਐਤਵਾਰ ਨੂੰ ਦੋ ਮਾਮਲੇ ਦਰਜ ਕੀਤੇ। ਦਿੱਲੀ ਹਾਈ ਕੋਰਟ ਨੇ ਜਾਮੀਆ ਯੂਨੀਵਰਸਿਟੀ ’ਚ ਵਿਦਿਆਰਥੀਆਂ ਉੱਤੇ ਪੁਲਿਸ ਕਾਰਵਾਈ ਦੇ ਵਿਰੋਧ ’ਚ ਦਾਖ਼ਲ ਪਟੀਸ਼ਨ ਨੂੰ ਸੁਣਵਾਈ ਲਈ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ।

 

 

ਇੱਥੇ ਇਹ ਵੀ ਵਰਨਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ਨੂੰ ਲੈ ਕੇ ਜਾਮੀਆ ਯੂਨੀਵਰਸਿਟੀ ਤੇ ਉਸ ਦੇ ਆਲੇ–ਦੁਆਲੇ ਦੇ ਇਲਾਕਿਆਂ ’ਚ ਐਤਵਾਰ ਨੂੰ ਵੀ ਰੋਸ ਮੁਜ਼ਾਹਰੇ ਜਾਰੀ ਰਹੇ। ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਜਾਮੀਆ ਮਿਲੀਆ ਇਸਲਾਮੀਆ ਨੇੜੇ ਫ਼ਰੈਂਡਜ਼ ਕਾਲੋਨੀ ’ਚ ਪੁਲਿਸ ਨਾਲ ਝੜਪ ਹੋ ਗਈ ਸੀ।

 

 

ਪ੍ਰਦਰਸ਼ਨਕਾਰੀਆਂ ਨੇ ਡੀਟੀਸੀ ਦੀਆਂ ਚਾਰ ਬੱਸਾਂ ਤੇ ਦੋ ਪੁਲਿਸ ਵਾਹਨਾਂ ਨੂੰ ਅੱਗ ਲਾ ਦਿੱਤੀ।। ਪ੍ਰਸ਼ਾਸਨ ਨੇ ਅੱਜ ਇੰਟਰਨੈੱਟ ਉੱਤੇ ਰੋਕ ਲਾ ਦਿੱਤੀ ਹੈ। ਪੁਲਿਸ ਨੇ ਹਿੰਸਕ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲ਼ੇ ਛੱਡੇ ਪਰ ਉਨ੍ਹਾਂ ਉੱਤੇ ਗੋਲੀਆਂ ਚਲਾਉਣ ਦੀ ਗੱਲ ਤੋਂ ਇਨਕਾਰ ਕੀਤਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CJI says Students can t violate laws