ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਿਆ ਬਲਾਤਕਾਰ-ਕਤਲ ਮਾਮਲੇ ਦੇ ਦੋਸ਼ੀ ਅਕਸ਼ੈ ਦੀ ਅਪੀਲ ਤੋਂ ਵੱਖ ਹੋਏ ਸੀਜੇਆਈ

ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਮੰਗਲਵਾਰ ਨੂੰ ਆਪਣੇ ਆਪ ਨੂੰ ਨਿਰਭਿਆ ਬਲਾਤਕਾਰ ਤੇ ਕਤਲ ਮਾਮਲੇ ਨਾਲ ਸਬੰਧਤ ਦੋਸ਼ੀ ਅਕਸ਼ੈ ਦੀ ਅਪੀਲ ਤੋਂ ਦੂਰ ਕਰ ਲਿਆ ਹੈ।

 

ਦਰਅਸਲ ਨਿਰਭਿਆ ਮਾਮਲੇ ਚ ਦੋਸ਼ੀ ਐਲਾਨੇ ਜਾ ਚੁਕੇ ਅਕਸ਼ੈ ਕੁਮਾਰ ਸਿੰਘ ਦੀ ਮੁੜ ਵਿਚਾਰ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਮੰਗਲਵਾਰ ਨੂੰ ਸੁਣਵਾਈ ਸ਼ੁਰੂ ਹੋਈ। ਇਸ ਦੌਰਾਨ ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਆਪਣੇ ਆਪ ਨੂੰ ਨਿਰਭਿਆ ਬਲਾਤਕਾਰ ਤੇ ਕਤਲ ਮਾਮਲੇ ਨਾਲ ਸਬੰਧਤ ਦੋਸ਼ੀ ਅਕਸ਼ੈ ਦੀ ਅਪੀਲ ਤੋਂ ਦੂਰ ਕਰ ਲਿਆ ਹੈ।

 

ਇਸ ਤੋਂ ਪਹਿਲਾਂ ਇਸ ਕੇਸ ਦੀ ਸੁਣਵਾਈ ਸੀਜੇਆਈ ਐਸਏ ਬੋਬੜੇ, ਜਸਟਿਸ ਆਰ ਭਾਨੂਮਥੀ ਅਤੇ ਜਸਟਿਸ ਅਸ਼ੋਕ ਭੂਸ਼ਨ ਦੀ ਬੈਂਚ ਦੁਆਰਾ ਕੀਤੀ ਜਾਣੀ ਸੀ। ਹੁਣ ਨਵਾਂ ਬੈਂਚ ਬੁੱਧਵਾਰ ਨੂੰ ਇਸ ਕੇਸ ਦੀ ਸੁਣਵਾਈ ਕਰੇਗਾ। ਸੀਜੇਆਈ ਨੇ ਇਸ ਬਾਰੇ ਕਿਹਾ ਹੈ ਕਿ ਉਹ ਨਿਜੀ ਕਾਰਨਾਂ ਕਰਕੇ ਕੇਸ ਤੋਂ ਪਿੱਛੇ ਹਟ ਰਹੇ ਹਨ।

 

ਮੰਗਲਵਾਰ ਸਵੇਰੇ ਨਿਰਭਿਆ ਦੀ ਮਾਂ ਆਸ਼ਾ ਦੇਵੀ ਦਾ ਬਿਆਨ ਆਇਆ। ਨਿਰਭਿਆ ਦੀ ਮਾਂ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਸਾਨੂੰ ਨਿਆਂ ਮਿਲੇਗਾ ਕਿਉਂਕਿ ਸਾਡੇ ਕੋਲ ਹੋਰ ਕੋਈ ਵਿਕਲਪ ਨਹੀਂ ਹੈ। ਜੇ ਕੁਲਦੀਪ ਸੇਂਗਰ (ਉਨਾਓ ਬਲਾਤਕਾਰ ਕੇਸ ਚ ਦੋਸ਼ੀ ਠਹਿਰਾਇਆ ਗਿਆ ਹੈ) ਅਤੇ ਨਿਰਭਿਆ ਦੇ ਚਾਰ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਂਦੀ ਹੈ ਤਾਂ ਸਮਾਜ ਵਿੱਚ ਇੱਕ ਸਖ਼ਤ ਸੰਦੇਸ਼ ਜਾਵੇਗਾ।

 

ਅਕਸ਼ੈ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਪ੍ਰਦੂਸ਼ਣ ਕਾਰਨ ਦਿੱਲੀ ਵਿਚ ਲੋਕਾਂ ਦੀ ਜ਼ਿੰਦਗੀ ਘੱਟ ਰਹੀ ਹੈ, ਇਸ ਲਈ ਉਸ ਦੀ ਮੌਤ ਦੀ ਸਜ਼ਾ ਉੱਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਬੈਂਚ ਪੀੜਤਾ ਦੀ ਮਾਂ ਦੀ ਅਪੀਲ ਦੀ ਸੁਣਵਾਈ ਵੀ ਕਰੇਗਾ।

 

ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਅਕਸ਼ੈ ਦੀ ਪਟੀਸ਼ਨ ਨੂੰ ਸਵੀਕਾਰ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਸਾਲ 9 ਜੁਲਾਈ ਨੂੰ ਸੁਪਰੀਮ ਕੋਰਟ ਨੇ ਇਸ ਕੇਸ ਦੇ ਤਿੰਨ ਹੋਰ ਮੁਲਜ਼ਮਾਂ, ਮੁਕੇਸ਼, ਪਵਨ ਗੁਪਤਾ ਅਤੇ ਵਿਨੈ ਸ਼ਰਮਾ ਦੀ ਸਮੀਖਿਆ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਨ੍ਹਾਂ ਚਾਰਾਂ ਨੂੰ ਸਾਲ 2017 ਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CJI separated from Nirbhaya convict Akshay s plea case