ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਹਿਲੀ ਵਾਰ ਕਿਸੇ ਸਰਕਾਰ ਨੇ ਛੋਟੇ ਦੁਕਾਨਦਾਰਾਂ ਦੀ ਆਰਥਿਕ ਸੁਰੱਖਿਆ 'ਤੇ ਦਿੱਤਾ ਧਿਆਨ: ਰਾਸ਼ਟਰਪਤੀ ਕੋਵਿੰਦ


ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਸਦ ਦੇ ਦੋਵੇਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਨੂੰ ਸੰਯੁਕਤ ਰੂਪ ਨਾਲ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਦੇਸ਼ ਦੀ ਜਨਤਾ ਨੇ ਬਹੁਤ ਹੀ ਸਪੱਸ਼ਟ ਜਨਾਦੇਸ਼ ਦਿੱਤਾ ਹੈ। ਸਰਕਾਰ ਦੇ ਪਹਿਲੇ ਕਾਰਜਕਾਲ ਦਾ ਮੁਲਾਂਕਣ ਤੋਂ ਬਾਅਦ, ਦੇਸ਼ਵਾਸੀਆਂ ਨੇ ਦੂਜੀ ਵਾਰ ਹੋਰ ਵੀ ਮਜ਼ਬੂਤ ਸਮਰੱਥਨ ਦਿੱਤਾ ਹੈ। ਜਿਹਾ ਕਰਕੇ ਦੇਸ਼ ਵਾਸੀਆਂ ਨੇ ਸਾਲ 2014 ਤੋਂ ਚੱਲ ਰਹੀ ਵਿਕਾਸ ਯਾਤਰਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਤੇਜ਼ ਰਫ਼ਤਾਰ ਨਾਲ ਅੱਗੇ ਵੱਧਣ ਦਾ ਜਨਾਦੇਸ਼ ਦਿੱਤਾ ਹੈ।


ਰਾਸ਼ਟਰਪਤੀ ਨੇ ਕਿਹਾ ਕਿ ਇਸ ਲੋਕ ਸਭਾ ਵਿੱਚ ਲਗਭਗ ਅੱਧੇ ਸੰਸਦ ਪਹਿਲੀ ਵਾਰ ਚੁਣੇ ਗਏ ਹਨ। ਲੋਕ ਸਭਾ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਗਿਣਤੀ ਵਿੱਚ 78 ਮਹਿਲਾਵਾਂ ਦਾ ਚੁਣਿਆ ਜਾਣਾ ਨਵੇਂ ਭਾਰਤ ਤਸਵੀਰ ਪੇਸ਼ ਕਰਦਾ ਹੈ।  

 

 

 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਵਿੱਚ ਬੁੱਧਵਾਰ ਨੂੰ ਹੋਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਦਲਾਂ ਨੇ ਦੇਸ਼ ਵਿੱਚ ਸਾਰੀਆਂ ਚੋਣਾਂ ਇਕੱਠੀਆਂ ਕਰਵਾਉਣ ਦੇ ਮੁੱਦੇ ਦਾ ਸਮਰੱਥਨ ਕੀਤਾ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Clear mandate in polls: President Kovind in address to Parliament