ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ : ਸ਼ਾਂਤੀ ਬਣਾਉਣ ਲਈ ਕੇਂਦਰ ਤੇ ਦਿੱਲੀ ਸਰਕਾਰ ਮਿਲ ਕੇ ਕੰਮ ਕਰੇਗੀ - ਕੇਜਰੀਵਾਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਹਿੰਸਾ ਤੋਂ ਬਾਅਦ ਰਾਸ਼ਟਰੀ ਰਾਜਧਾਨੀ 'ਚ ਪੈਦਾ ਹੋਏ ਸੰਕਟਮਈ ਹਾਲਾਤ ਬਾਰੇ ਵਿਚਾਰ-ਵਟਾਂਦਰਾ ਲਈ ਇੱਕ ਮੀਟਿੰਗ ਕੀਤੀ।
 

 

ਗ੍ਰਹਿ ਮੰਤਰੀ ਦੀ ਬੈਠਕ ਵਿੱਚ ਉਪ ਰਾਜਪਾਲ ਅਨਿਲ ਬੈਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਪੁਲਿਸ ਕਮਿਸ਼ਨਰ ਅਮੁੱਲਿਆ ਪਟਨਾਇਕ, ਕਾਂਗਰਸ ਨੇਤਾ ਸੁਭਾਸ਼ ਚੋਪੜਾ, ਭਾਜਪਾ ਨੇਤਾ ਮਨੋਜ ਤਿਵਾੜੀ ਅਤੇ ਰਾਮਵੀਰ ਬਿਧੂਰੀ ਮੌਜੂਦ ਸਨ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਅਰਵਿੰਦ ਕੁਮਾਰ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ।
 

 

ਬੈਠਕ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਕੀਤੀ ਬੈਠਕ ਸਕਾਰਾਤਮਕ ਰਹੀ। ਸਾਰੇ ਲੋਕ ਦਿੱਲੀ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਦੀ ਕੋਸ਼ਿਸ਼ ਕਰਨਗੇ।
 

ਬੈਠਕ 'ਚ ਫ਼ੈਸਲਾ ਲਿਆ ਗਿਆ ਹੈ ਕਿ ਪਾਰਟੀਬਾਜ਼ੀ ਦੀ ਰਾਜਨੀਤੀ ਤੋਂ ਉਪਰ ਉੱਠ ਕੇ ਸਾਰੇ ਦਿੱਲੀ ਦੀ ਸਮੱਸਿਆ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨਗੇ। ਪਹਿਲਾਂ ਅਜਿਹਾ ਲੱਗਦਾ ਸੀ ਕਿ ਹੇਠਲੇ ਪੱਧਰ 'ਤੇ ਪੁਲਿਸ ਦੀ ਘਾਟ ਹੈ ਪਰ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਨਾਲ ਨਜਿੱਠਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹਰ ਕੋਈ ਚਾਹੁੰਦਾ ਹੈ ਕਿ ਹਿੰਸਾ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM Arvind Kejriwal says What decision have been taken in Meeting