ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੇਦੀਯੁਰੱਪਾ ਕੈਬਿਨੇਟ ਦਾ ਵਿਸਤਾਰ 6 ਫਰਵਰੀ ਨੂੰ, ਕੁੱਲ 13 ਵਿਧਾਇਕ ਚੁੱਕਣਗੇ ਸਹੁੰ 

ਅਯੋਗ ਕਰਾਰ ਦਿੱਤੇ 10 ਵਿਧਾਇਕ ਵੀ ਚੁੱਕਣਗੇ ਸਹੁੰ 


ਕਰਨਾਟਕ ਵਿੱਚ 6 ਫਰਵਰੀ ਨੂੰ ਯੇਦੀਯੁਰੱਪਾ ਕੈਬਿਨੇਟ ਦਾ ਵਿਸਤਾਰ ਹੋਵੇਗਾ। ਇਸ ਦੌਰਾਨ ਪਹਿਲਾਂ ਅਯੋਗ ਕਰਾਰ ਦਿੱਤੇ ਗਏ 10 ਵਿਧਾਇਕਾਂ ਸਣੇ ਕੁੱਲ 13 ਵਿਧਾਇਕਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਵਿੱਚ ਨਵੇਂ ਵਿਧਾਇਕ ਵੀ ਸ਼ਾਮਲ ਹੋਣਗੇ।

 

ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬਿਨਾਂ ਕਿਸੇ ਵਾਧੂ ਟੈਕਸ ਦੇ ਨਵੀਆਂ ਸੇਵਾਵਾਂ ਅਤੇ ਸਹੂਲਤਾਂ ਦੀ ਸ਼ੁਰੂਆਤ ਦੀ ਪ੍ਰਸ਼ੰਸਾ ਕੀਤੀ।

 

 


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੇਦੀਯੁਰੱਪਾ ਨੇ ਕਿਹਾ ਕਿ ਮੈਂ ਇੱਕ ਵੱਡਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਧੰਨਵਾਦ ਕਰਦਾ ਹਾਂ। ਇਸ ਵਿੱਚ ਲੋਕਾਂ 'ਤੇ ਵਾਧੂ ਬੋਝ ਪਾਏ ਬਿਨਾਂ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਪੇਂਡੂ ਭਾਰਤ ’ਤੇ ਜ਼ੋਰ ਦੇਣ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।

 

ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ ਲਈ ਵਰਦਾਨ ਹੈ। ਇਹ ਪ੍ਰਧਾਨ ਮੰਤਰੀ ਦੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਇੱਛਾ ਦਾ ਸਪੱਸ਼ਟ ਝਲਕ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM BS Yediyurappa says Karnataka Cabinet expansion to be held on 6th February