ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੱਧ ਪ੍ਰਦੇਸ਼ 'ਚ ਹਾਰ ਲਈ ਮੈਂ ਜ਼ਿੰਮੇਵਾਰ : ਕਮਲਨਾਥ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਮੁਖੀ ਕਮਲ ਨਾਥ ਨੇ ਕਿਹਾ ਕਿ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਮੈਂ ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ।

 

ਕਮਲਨਾਥ ਦਾ ਇਹ ਬਿਆਨ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਉਸ ਟਿਪਣੀ ਦੇ ਇਕ ਦਿਨ ਬਾਅਦ ਆਇਆ ਹੈ ਜਿਸ ਵਿੱਚ ਰਾਹੁਲ ਨੇ ਕਿਹਾ ਸੀ ਕਿ ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਮੇਰੇ ਅਸਤੀਫ਼ੇ ਤੋਂ ਬਾਅਦ ਕਿਸੇ ਮੁੱਖ ਮੰਤਰੀ, ਮੁੱਖ ਸਕੱਤਰ ਜਾਂ ਪ੍ਰਦੇਸ਼ ਪ੍ਰਧਾਨ ਨੇ ਹਾਰ ਦੀ ਜ਼ੁੰਮੇਵਾਰੀ ਲੈ ਕੇ ਅਸਤੀਫ਼ਾ ਨਹੀਂ ਦਿੱਤਾ।

 

ਲੋਕ ਸਭਾ ਚੋਣਾਂ 'ਚ ਰਾਹੁਲ ਵੱਲੋਂ ਕੀਤੀ ਇਸ ਟਿੱਪਣੀ ਵੱਲ ਇਸ਼ਾਰਾ ਕਰਦੇ ਹੋਏ ਇਥੇ ਕਮਲਨਾਥ ਨੇ ਕਿਹਾ ਕਿ ਮੈਂ ਮੱਧ ਪ੍ਰਦੇਸ਼ ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲਈ ਹੈ। ਮੈਨੂੰ ਨਹੀਂ ਪਤਾ ਕਿ ਇਸ ਲਈ ਕੌਣ ਜ਼ਿੰਮੇਵਾਰ ਹੈ, ਪਰ ਮੈਂ ਪਹਿਲਾਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸਹੀ ਕਰ ਰਹੇ ਹਨ। ਬਾਕੀ ਆਗੂਆਂ ਬਾਰੇ ਮੈਂ ਨਹੀਂ ਜਾਣਦਾ, ਪਰ ਮੈਂ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM Kamal Nath takes onus of party rout in MP says he offered to quit