ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪ੍ਰੇਸ਼ਨ ਬਲੂ ਸਟਾਰ : ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਨੇ ਕੀਤੀ ਮੀਟਿੰਗ


6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ‘ਚ ਸੁਰੱਖਿਆ ਦੇ ਮੱਦੇਨਜ਼ਰ ਅੱਜ ਪੁਲਿਸ ਕਮਿਸ਼ਨਰ ਐੱਸ ਐੱਸ ਸ੍ਰੀਵਾਸਤਵ ਨੇ ਪੁਲਿਸ ਅਧਿਕਾਰੀਆਂ ਤੇ  ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। 

 

 

 

 

ਦੱਸਣਯੋਗ ਹੈ ਕਿ ਜੂਨ 1984 ਦੇ ਪਹਿਲੇ ਹਫ਼ਤੇ ਭਾਰਤੀ ਫ਼ੌਜਾਂ ਨੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰ ਦਿੱਤਾ ਸੀ। ਇਹ ਹਮਲਾ ਉੱਥੇ ਇਕੱਠੇ ਹੋਏ ਖ਼ਾਲਿਸਤਾਨੀ ਕਾਰਕੁੰਨਾਂ ਨੂੰ ਬਾਹਰ ਕੱਢਣ ਲਈ ਕੀਤਾ ਗਿਆ ਸੀ।

 

ਜ਼ਿਕਰਯੋਗ ਹੈ ਕਿ ਬੀਤੇ ਦਿਨ ਚੈਕਿੰਗ ਦੌਰਾਨ ਅੰਮ੍ਰਿਤਸਰ ਦੇ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਲਾਏ ਨਾਕੇ ਤੋਂ ਦੋ ਨੌਜਵਾਨਾਂ ਤੋਂ ਹੈਂਡ ਗ੍ਰੇਨੇਡ ਵੀ ਬਰਾਮਦ ਕੀਤੇ ਸਨ, ਹਾਲਾਂਕਿ ਨੌਜਵਾਨ ਭੱਜਣ ਵਿੱਚ ਕਾਮਯਾਬ ਰਹੇ ਹਨ ਪਰ ਇਸ ਦੌਰਾਨ ਉਨ੍ਹਾਂ ਦਾ ਬੈਗ ਉਥੇ ਹੀ ਡਿੱਗ ਗਿਆ। ਜਦੋਂ ਪੁਲਿਸ ਨੇ ਇਹ ਬੈਗ ਖੋਲ੍ਹਿਆ ਤਾਂ ਇਸ ‘ਚ ਹੈਂਡ ਗ੍ਰੇਨੇਡ ਬਰਾਮਦ ਹੋਇਆ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Commissioner of Police amritsar SS Srivastva held a meeting with security forces