ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਿਨਸੀ ਸ਼ੋਸ਼ਣ ਦਾ ਦੋਸ਼: ਜਾਂਚ ਕਮੇਟੀ ਨੇ  CJI ਗੋਗੋਈ ਨੂੰ ਦਿੱਤੀ ਕਲੀਨ ਚਿਟ

ਸੀਜੇਆਈ ਰੰਜਨ ਗੋਗੋਈ (CJI Ranjan Gogoi) ਉੱਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਉੱਤੇ ਸੋਮਵਾਰ ਨੂੰ ਉਨ੍ਹਾਂ ਨੂੰ ਕਲੀਨ ਚਿਟ ਮਿਲ ਗਈ।  ਸੁਪਰੀਮ ਕੋਰਟ ਦੀ ਅੰਦੂਰਨੀ ਜਾਂਚ ਕਮੇਟੀ ਨੂੰ ਕੋਰਟ ਦੀ ਸਾਬਕਾ ਮਹਿਲਾ ਕਰਮਚਾਰੀ ਵੱਲੋਂ ਲਾਏ ਦੋਸ਼ਾਂ ਉੱਤੇ ਸਬੂਤ ਨਹੀਂ ਮਿਲੇ ਹਨ। ਇਹ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੇ ਦਿੱਤੀ ਹੈ।

 

ਇਸ ਤੋਂ ਪਹਿਲਾਂ ਰੰਜਨ ਗੋਗੋਈ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਪਿਛਲੇ ਬੁੱਧਵਾਰ ਨੂੰ ਤਿੰਨ ਜੱਜਾਂ ਦੀ ਅੰਦੂਰਨੀ ਜਾਂਚ ਕਮੇਟੀ ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਝੂਠ ਦੱਸਿਆ ਸੀ। ਇਹ ਸ਼ਾਇਦ ਪਹਿਲਾ ਮਾਮਲਾ ਹੈ ਜਦ ਕੋਈ ਮੁੱਖ ਜੱਜ ਕਿਸੇ ਜਾਂਚ ਕਮੇਟੀ ਸਾਹਮਣੇ ਪੇਸ਼ ਹੋਇਆ।

 

ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਨੇ ਕੀਤੀ ਸੁਣਵਾਈ

 

ਜਸਟਿਸ ਐਸਏ ਬੋਬਡੇ, ਇੰਦਰਾ ਬੈਨਰਜੀ ਅਤੇ ਇੰਦੂ ਮਲਹੋਤਰਾ ਦੀ ਬੈਂਚ ਨੇ ਮਾਮਲੇ ਦੀ ਜਾਂਚ ਕੀਤੀ। ਸੂਤਰਾਂ ਅਨੁਸਾਰ ਜਸਟਿਸ ਗੋਗੋਈ ਨੂੰ ਮੰਗਲਵਾਰ ਨੂੰ ਪੱਤਰ ਭੇਜ ਕੇ ਕਮੇਟੀ ਸਾਹਮਣੇ ਪੇਸ਼ ਹੋਣ ਦੀ ਅਪੀਲ ਕੀਤੀ ਗਈ ਸੀ।

 

 

ਕਥਿਤ ਪੀੜਤ ਮਹਿਲਾ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ

 

ਨਾਮ ਨਾ ਛਾਪਣ ਦੀ ਸ਼ਰਤ ਉੱਤੇ ਇਸ ਮਾਮਲੇ ਨਾਲ ਜੁੜੇ ਇੱਕ ਵਿਅਕਤੀ ਨੇ ਦੱਸਿਆ ਕਿ ਜਦੋਂ ਤੋਂ ਸ਼ਿਕਾਇਤਕਰਤਾ ਮਹਿਲਾ ਨੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ। ਕਮੇਟੀ ਦੀ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਹੋ ਸਕੀ। ਉਹ ਹੁਣ ਆਪਣੇ ਦੋਸ਼ਾਂ ਉੱਤੇ ਜਾਂਚ ਕਮੇਟੀ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਹੀ ਹੈ। ਇਸ ਤੋਂ ਬਾਅਦ ਹੀ ਉਹ ਕੋਈ ਕਦਮ ਚੁੱਕੇਗੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:committee of the Supreme Court has found no substance in the allegations against Chief Justice of India Ranjan Gogoi