ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਛਮੀ ਬੰਗਾਲ ’ਚ ਹਿੰਸਾ ਕਾਰਨ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਵਿਚਾਲੇ ਟਕਰਾਅ ਵਧਿਆ

ਪੱਛਮੀ ਬੰਗਾਲ ’ਚ ਹਿੰਸਾ ਕਾਰਨ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਵਿਚਾਲੇ ਟਕਰਾਅ ਵਧਿਆ

ਪੱਛਮੀ ਬੰਗਾਲ ’ਚ ਹਿੰਸਾ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਵਿਚਾਲੇ ਟਕਰਾਅ ਵਧਦਾ ਹੀ ਜਾ ਰਿਹਾ ਹੈ। ਬਸ਼ੀਰਹਾਟ ’ਚ ਪੰਜ ਵਿਅਕਤੀਆਂ ਦੀਆਂ ਕਥਿਤ ਕਤਲ ਤੋਂ ਬਾਅਦ ਐਤਵਾਰ ਨੂੰ ਮ੍ਰਿਤਕ ਦੇਹਾਂ ਜਦੋਂ ਭਾਜਪਾ ਦਫ਼ਤਰ ਲਿਜਾਂਦੀਆਂ ਜਾ ਰਹੀਆਂ ਸਨ, ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ।

 

 

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਸਾ ਨੂੰ ਮਮਤਾ ਸਰਕਾਰ ਦੀ ਨਾਕਾਮੀ ਦੱਸਦਿਆਂ ਰਿਪੋਰਟ ਮੰਗੀ ਤੇ ਦੋਸ਼ੀ ਵਿਅਕਤੀਆਂ ਤੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ। ਭਾਵੇਂ ਸੂਬਾ ਸਰਕਾਰ ਨੇ ਇਸ ਨੂੰ ਕੇਂਦਰ ਦਾ ਬੇਲੋੜਾ ਦਖ਼ਲ ਦੱਸਿਆ ਹੈ।

 

 

ਗ੍ਰਹਿ ਮੰਤਰਾਲੇ ਆਪਣੀ ਟਿੱਪਣੀ ’ਚ ਕਿਹਾ ਹੈ ਕਿ ਕੇਂਦਰ ਸਰਕਾਰ ਬੰਗਾਲ ਦੀ ਹਾਲਤ ਤੋਂ ਫ਼ਿਕਰਮੰਦ ਹੈ। ਉੱਥੇ ਇੱਕ ਹਫ਼ਤੇ ਤੋਂ ਜਾਰੀ ਹਿੰਸਾ ਨੂੰ ਵੇਖਦਿਆਂ ਲੱਗਦਾ ਹੈ ਕਿ ਸੂਬੇ ਦੀ ਕਾਨੂੰਨ ਤੇ ਵਿਵਸਥਾ ਪੂਰੀ ਤਰ੍ਹਾਂ ਨਾਕਾਮ ਹੋ ਕੇ ਰਹਿ ਗਈ ਹੈ। ਪ੍ਰਸ਼ਾਸਨ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਵਿੱਚ ਨਾਕਾਮ ਰਿਹਾ ਹੈ। ਮੰਤਰਾਲੇ ਨੇ ਉਨ੍ਹਾਂ ਅਧਿਕਾਰੀਆਂ ਨੂੰ ਵੀ ਸਖ਼ਤ ਸਜ਼ਾ ਦੇਣ ਲਈ ਕਿਹਾ ਹੈ, ਜੋ ਆਪਣੇ ਫ਼ਰਜ਼ਾਂ ਦਾ ਨਿਭਾਅ ਨਹੀਂ ਕਰ ਰਹੇ ਹਨ।

 

 

ਲੋਕ ਸਭਾ ਚੋਣਾਂ ਤੇ ਉਸ ਤੋਂ ਬਾਅਦ ਸੂਬੇ ਵਿੱਚ ਕਈ ਵਾਰ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਕਾਰਕੁੰਨਾਂ ਵਿਚਾਲੇ ਤਿੱਖੀਆਂ ਝੜਪਾਂ ਹੋਈਆਂ। ਅੱਠ ਜੂਨ ਨੂੰ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਭਾਂਗੀਪਾੜਾ ’ਚ ਪੰਜ ਵਿਅਕਤੀ ਮਾਰੇ ਗਏ ਸਨ।

 

 

ਤ੍ਰਿਣਮੂਲ ਕਾਂਗਰਸ ਨੇ ਉਸ ਲਈ ਭਾਜਪਾ ਦੇ ਕਾਰਕੁੰਨਾਂ ਨੂੰ ਦੋਸ਼ੀ ਠਹਿਰਾਇਆ ਹੈ। ਸਨਿੱਚਰਵਾਰ ਰਾਤੀਂ ਅਤੇ ਐਤਵਾਰ ਦੀ ਸਵੇਰ ਨੂੰ ਵੀ ਭਾਜਪਾ ਤੇ ਤ੍ਰਿਣਮੂਲ ਕਾਂਗਰਸ ਦੇ ਕਾਰਕੁੰਨਾਂ ਵਿਚਾਲੇ ਝੜਪਾਂ ਹੋਈਆਂ।

 

 

ਭਾਜਪਾ ਦਾ ਦਾਅਵਾ ਹੈ ਕਿ ਉਸ ਦੇ ਪੰਜ ਸਮਰਥਕ ਮਾਰੇ ਗਏ ਹਨ ਤੇ ਕਈ ਲਾਪਤਾ ਹਨ। ਉੱਧਰ ਤ੍ਰਿਣਮੂਲ ਕਾਂਗਰਸ ਦਾ ਕਹਿਣਾ ਹੈ ਕਿ ਉਸ ਦੇ ਵੀ ਛੇ ਕਾਰਕੁੰਨ ਲਾਪਤਾ ਹਨ। ਪੁਲਿਸ ਲਾਪਤਾ ਵਿਅਕਤੀਆਂ ਦੀ ਭਾਲ਼ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Confrontation between Trinamool Congress and BJP increases due to violence in West Bengal