ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ’ਚ ‘ਆਪ’ ਤੇ ਕਾਂਗਰਸ ਵਿਚਕਾਰ ਨਹੀਂ ਹੋਵੇਗਾ ਗਠਜੋੜ

ਦਿੱਲੀ ’ਚ ‘ਆਪ’ ਤੇ ਕਾਂਗਰਸ ਵਿਚਕਾਰ ਨਹੀਂ ਹੋਵੇਗਾ ਗਠਜੋੜ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪਾਰਟੀ ਦੇ ਦਿੱਲੀ ਆਗੂਆਂ ਦੀ ਅਹਿਮ ਮੀਟਿੰਗ ਸੱਦੀ। ਇਸ ਮੀਟਿੰਗ ਦੇ ਬਾਅਦ ਦਿੱਲੀ ਦੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਕਾਂਗਰਸ ਦਿੱਲੀ ਵਿਚ ਗਠਜੋੜ ਨਹੀਂ ਕਰੇਗੀ। ਸ਼ੀਲਾ ਦਿਕਸ਼ਿਤ ਨੇ ਕਿਹਾ ਕਿ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਦਿੱਲੀ ਵਿਚ ਗਠਜੋੜ ਨਹੀਂ ਹੋਵੇਗਾ।

 

ਇਸ ਤੋਂ ਪਹਿਲਾਂ ਕਾਂਗਰਸ ਦੇ ਆਗੂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਨੇ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਗਠਜੋੜ ਦੇ ਵਿਕਲਪਾਂ ਉਤੇ ਚਰਚਾ ਹੋਵੇਗੀ।

 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਨਾਲ ਗਠਜੋੜ ਕਰਨ ਦੀ ਇੱਛਾ ਵਿਚ ਸੀ। ਕਈ ਵਾਰ ਪਾਰਟੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਾਂਗਰਸ ਵੱਲੋਂ ਗਠਜੋੜ ਨਾ ਕੀਤੇ ਜਾਣ ਦਾ ਜ਼ਿਕਰ ਕਰ ਚੁੱਕੇ ਹਨ। ਉਥੇ ਦੂਜੇ ਪਾਸੇ ਕਾਂਗਰਸ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਅਲੱਗ ਅਲੱਗ ਰਾਏ ਹੈ। ਇਕ ਆਮ ਆਦਮੀ ਪਾਰਟੀ ਨੇ ਬੀਤੇ ਦਿਨ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਵਧੀਆ ਸੰਵਾਦ ਚਾਹੁੰਦੇ ਹਾਂ।

 

ਜ਼ਿਕਰਯੋਗ ਹੈ ਕਿ ਕਾਂਗਰਸ ਨਾਲ ਗਠਜੋੜ ਦੀਆਂ ਚਰਚਾਵਾਂ ਨੂੰ ਰੋਕਦੇ ਹੋਏ ਲੋਕ ਸਭਾ ਚੋਣ 2019 ਲਈ ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਦਿੱਲੀ ਦੀਆਂ ਸੱਤ ਵਿਚੋਂ ਛੇ ਸੀਟਾਂ ਲਈ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਸੀ। ਗੋਪਾਲ ਰਾਏ ਅਤੇ ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:congress aap alliance meeting live updates after aam admi party announces candidates for loksabha elections 2019