ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ CAA-NRC ਲਾਗੂ ਨਹੀਂ ਹੋਵੇਗਾ : ਅਜੇ ਮਾਕਨ

ਦਿੱਲੀ 'ਚ ਹਾਲੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਹੋਇਆ ਹੈ ਪਰ ਹਰੇਕ ਸਿਆਸੀ ਪਾਰਟੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਭਾਜਪਾ ਸੀਏਏ ਅਤੇ ਐਨਆਰਸੀ ਮਾਮਲੇ 'ਚ ਕਾਂਗਰਸ ਤੇ ਆਮ ਆਮਦੀ ਪਾਰਟੀ ਨੂੰ ਘੇਰ ਰਹੀ ਹੈ। ਉੱਥੇ ਹੀ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਜੇ ਉਹ ਸੱਤਾ 'ਚ ਆਏ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਐਨਆਰਸੀ ਨੂੰ ਲਾਗੂ ਨਹੀਂ ਹੋਣ ਦੇਣਗੇ।
 

ਕਾਂਗਰਸੀ ਆਗੂ ਅਜੇ ਮਾਕਨ ਨੇ ਕਿਹਾ ਕਿ ਉਹ ਇਸ ਨੂੰ ਆਪਣੇ ਚੋਣ ਮੈਨੀਫੈਸਟੋ 'ਚ ਸ਼ਾਮਿਲ ਕਰਨਗੇ। ਕਾਂਗਰਸ ਨੇ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਉਹ ਸੀਏਏ ਅਤੇ ਐਨਆਰਸੀ ਬਾਰੇ ਵਿਧਾਨ ਸਭਾ 'ਚ ਵਿਸ਼ੇਸ਼ ਸੈਸ਼ਨ ਬੁਲਾਉਣ। ਉਨ੍ਹਾਂ ਕਿਹਾ ਕਿ ਜੇ ਉਹ ਦਿੱਲੀ ਵਿਧਾਨ ਸਭਾ ਚੋਣਾਂ ਜਿੱਤ ਕੇ ਸੱਤਾ 'ਚ ਆਏ ਤਾਂ ਦਿੱਲੀ 'ਚ ਐਨਆਰਸੀ ਅਤੇ ਐਨਪੀਆਰ ਨੂੰ ਲਾਗੂ ਨਹੀਂ ਕਰਨਗੇ। ਐਨਪੀਆਰ 2010 ਅਤੇ 2020 'ਚ ਬਹੁਤ ਫਰਕ ਹੈ। ਲੋਕਾਂ ਦਾ ਮੁੱਖ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਹ ਸਭ ਲਿਆਇਆ ਜਾ ਰਿਹਾ ਹੈ।
 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ 'ਚ ਕਾਰਕੁਨ ਬੂਥ ਸੰਮੇਲਨ ਦੌਰਾਨ ਭਾਜਪਾ ਦੇ ਕੌਮੀ ਬੁਲਾਰੇ ਅਮਿਤ ਸ਼ਾਹ ਨੇ ਕਿਹਾ ਸੀ ਕਿ ਪੀਐਮ ਮੋਦੀ ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਆਏ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਜਾ ਰਹੇ ਹਨ ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਲਿਤਾਂ ਨੂੰ ਉਨ੍ਹਾਂ ਦਾ ਅਧਿਕਾਰ ਨਹੀਂ ਦੇਣਾ ਚਾਹੁੰਦੀ। ਇਸ ਲਈ ਸੀਏਏ ਦਾ ਵਿਰੋਧ ਕਰ ਰਹੇ ਹਨ। ਕਾਂਗਰਸ ਪਾਰਟੀ ਅਤੇ 'ਆਪ' ਵੋਟ ਬੈਂਕ ਦੀ ਰਾਜਨੀਤੀ ਕਰ ਰਹੇ ਹਨ। ਇਸ ਲਈ ਉਹ ਸਰਜਿਕਲ ਸਟ੍ਰਾਈਲ ਕਰਨ ਲਈ ਮਨਾ ਕਰਦੇ ਹਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress big announcement about CAA and NRC will not apply in Delhi if they come to power