ਵਿਰੋਧੀ ਪਾਰਟੀਆਂ ਦੇ ਵੱਡੇ ਆਗੂਆਂ ਦੀ ਬੁੱਧਵਾਰ ਦੀ ਸ਼ਾਮ ਨੂੰ ਨਵੀਂ ਦਿੱਲੀ ਵਿਖੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਦੀ ਰਿਹਾਇਸ਼ ਉਤੇ ਇਕੱਠੇ ਹੋਏ। ਇਸ ਦੌਰਾਨ ਵਿਰੋਧੀ ਪਾਰਟੀ ਦੀ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ, ਨੈਸ਼ਨਲ ਕਾਨਫਰੰਸ ਚੀਫ ਫਾਰੁਖ ਅਬਦੁਲਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਾਜ਼ਰ ਸਨ।
ਇਹ ਮੀਟਿੰਗ ਨਵੀਂ ਦਿੱਲੀ ਵਿਚ ਆਯੋਜਿਤ ਮਹਾਰੈਲੀ ਦੇ ਕੁਝ ਘੰਟਿਆਂ ਬਾਅਦ ਹੋਈ ਹੈ, ਜਿਸ ਵਿਚ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਅਨੇਕਾਂ ਮੁੱਦਿਆਂ ਉਤੇ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀਂ ਲਿਆ।
ਵਿਰੋਧੀ ਪਾਰਟੀਆਂ ਨੇ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੋਲਦਿਆਂ ਪ੍ਰਧਾਨ ਮੰਤਰੀ ਉਤੇ ਲੋਕਤੰਤਰ ਬਰਬਾਦ ਕਰਨ ਦਾ ਦੋਸ਼ ਲਗਾਇਆ।