ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਨੂੰ ਨਾ ਮਨਾ ਸਕੇ ਕਾਂਗਰਸੀ ਮੁੱਖ ਮੰਤਰੀ

ਰਾਹੁਲ ਨੂੰ ਨਾ ਮਨਾ ਸਕੇ ਕਾਂਗਰਸੀ ਮੁੱਖ ਮੰਤਰੀ

ਲੋਕ ਸਭਾ ਚੋਣਾਂ ਵਿਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫੇ ਦੀ ਕੀਤੀ ਪੇਸ਼ਕਸ਼ ਦੇ ਬਾਅਦ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਜਾਰੀ ਹੈ। ਰਾਹੁਲ ਗਾਂਧੀ ਦੇ ਸਮਰਥਨ ਵਿਚ ਪਾਰਟੀ ਆਗੂਆਂ ਦੇ ਅਸਤੀਫਿਆਂ ਦੇ ਦੌਰ ਵਿਚ ਕਾਂਗਰਸ ਸ਼ਾਸਨ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸਾਰੇ ਮੁੱਖ ਮੰਤਰੀਆਂ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਨੂੰ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਉਤੇ ਬਣੇ ਰਹਿਣ ਦੀ ਅਪੀਲ ਕੀਤੀ।  ਪਰ ਰਾਹੁਲ ਗਾਂਧੀ ਆਪਣੇ ਫੈਸਲੇ ਉਤੇ ਕਾਇਮ ਹਨ।

 

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਨੇ ਦੱਸਿਆ ਕਿ ਅਸੀਂ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਦੇ ਅਹੁਦੇ ਉਤੇ ਬਣੇ ਰਹਿਣ। ਉਨ੍ਹਾਂ ਸਾਨੂੰ ਧਿਆਨ ਨਾਲ ਸੁਣਿਆ। ਸਾਨੂੰ ਉਮੀਦ ਹੈ ਕਿ ਉਹ ਸਾਡੀ ਬੇਨਤੀ ਨੂੰ ਸਵੀਕਾਰ ਕਰਨਗੇ। ਪਰ ਅਜੇ ਤੱਕ ਰਾਹੁਲ ਗਾਂਧੀ ਨੇ ਆਪਣੇ ਫੈਸਲੇ ਉਤੇ ਦੁਬਾਰਾ ਵਿਚਾਰ ਕਰਨ ਦੇ ਸੰਕੇਤ ਨਹੀਂ ਦਿੱਤੇ।

 

ਮੁਲਾਕਾਤ ਤੋਂ ਪਹਿਲਾਂ ਅਸ਼ੋਕ ਗਹਲੋਤ ਨੇ ਟਵੀਟ ਕੀਤਾ ਸੀ ਕਿ 2019 ਦੀਆਂ ਚੋਣਾਂ ਵਿਚ ਹਾਰ ਦੀ ਜ਼ਿੰਮੇਵਾਰੀ ਸਾਡੀ ਸਭ ਦੀ ਹੈ। ਇਸ ਟਵੀਟ ਦੇ ਕੁਝ ਦੇਰ ਬਾਅਦ ਹੀ ਰਾਹੁਲ ਗਾਂਧੀ ਨੇ ਸੰਸਦ ਭਵਨ ਪਰਿਸਰ ਵਿਚ ਸਾਫ ਕਰਦੇ ਹੋਏ ਕਿਹਾ ਕਿ ਉਹ ਆਪਣਾ ਫੈਸਲਾ ਸਪੱਸ਼ਟ ਕਰ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress CMs meet Rahul Gandhi request him to continue as Congress president