ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਇਕ ਰਾਸ਼ਟਰ, ਇਕ ਚੋਣ' 'ਤੇ ਸੰਸਦ ਵਿੱਚ ਚਰਚਾ ਕਰਵਾਏ ਮੋਦੀ ਸਰਕਾਰ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ''ਇਕ ਰਾਸ਼ਟਰ, ਇਕ ਚੋਣ' ਅਤੇ ਕੁਝ ਹੋਰ ਮੁੱਦਿਆਂ ਉੱਤੇ ਬੁੱਧਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਕਾਂਗਰਸ ਸ਼ਾਮਲ ਨਹੀਂ ਹੋਈ।  ਉਸ ਨੇ ਕਿਹਾ ਕਿ ਜੇਕਰ ਸਰਕਾਰ ਚੋਣ ਸੁਧਾਰਾਂ ਨੂੰ ਲੈ ਕੇ ਕੋਈ ਕਦਮ ਚੁੱਕਣਾ ਚਾਹੁੰਦੀ ਹੈ ਤਾਂ ਉਹ ਸੰਸਦ ਵਿੱਚ ਵਿਸ਼ੇ ਉੱਤੇ ਚਰਚਾ ਕਰਵਾਏ।

 

ਪਾਰਟੀ ਸਾਂਸਦ ਗੌਰਵ ਗੋਗੋਈ ਨੇ ਲੋਕ ਸਭਾ ਅਤੇ ਸੂਬਿਆਂ ਦੀ ਵਿਧਾਨ ਸਭਾ ਦੇ ਇਕੋ ਸਮੇਂ ਚੋਣ ਕਰਵਾਉਣ ਨੂੰ ਲੈ ਕੇ ਭਾਜਪਾ ਉੱਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਗਾਉਂਦੇ ਹੋਏ ਇਹ ਵੀ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਸੀ ਪਰ ਉਹ ਅਫ਼ਸੋਸ ਪ੍ਰਗਟ ਕਰਦੇ ਹੋਏ ਇਸ ਵਿੱਚ ਸ਼ਾਮਲ ਨਹੀਂ ਹੋਏ।

 

ਨਿਊਜ਼ ਏਜੰਸੀ ਭਾਸ਼ਾ ਅਨੁਸਾਰ, ਗੋਗੋਈ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਵੀ ਚਾਹੁੰਦੇ ਹਾਂ ਕਿ ਚੋਣ ਪ੍ਰਕਿਰਿਆ ਵਿੱਚ ਸੁਧਾਰ ਹੋਵੇ। ਅਸੀਂ ਗੁਜਰਾਤ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ 'ਤੇ ਇਕੋ ਸਮੇਂ ਉਪ ਚੋਣ ਕਰਵਾਉਣ ਦੀ ਮੰਗ ਕੀਤੀ ਹੈ। 

 

ਅਸੀਂ ਕਿਹਾ ਹੈ ਕਿ ਚੋਣ ਬੈਲਟ ਪੇਪਰ ਨਾਲ ਚੋਣ ਕਰਵਾਈ ਜਾਵੇ।  ਅਸੀਂ ਇਹ ਮੁੱਦਾ ਉਠਾਇਆ ਹੈ ਕਿ ਇਸ ਚੋਣ ਵਿੱਚ ਬੇਤਹਾਸ਼ਾ ਪੈਸਾ ਖ਼ਰਚ ਕੀਤਾ ਗਿਆ ਸੀ। ਸਮੱਸਿਆ ਇਹ ਹੈ ਕਿ ਪ੍ਰਧਾਨ ਮੰਤਰੀ ਵਿਰੋਧੀ ਧਿਰ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਦੇ ਹਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress Demands discussion on one nation one Election theory after skip all party meeting