ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਕਾਨੂੰਨ ਅਤੇ NRC ਵਿਰੁਧ ਕਾਂਗਰਸ ਦੇਵੇਗੀ ਭਲਕੇ ਰਾਜਘਾਟ 'ਤੇ ਧਰਨਾ

ਕਾਂਗਰਸ ਨੇ ਨਾਗਰਿਕਤਾ ਸੋਧ ਐਕਟ ਵਿਰੁੱਧ ਐਤਵਾਰ ਨੂੰ ਰਾਜਘਾਟ ਵਿਖੇ ਧਰਨਾ ਦੇਣ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਪਾਰਟੀ ਦੇ ਚੋਟੀ ਦੇ ਨੇਤਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੀਨੀਅਰ ਕਾਂਗਰਸੀ ਨੇਤਾਵਾਂ ਦੀ ਮੀਟਿੰਗ ਤੋਂ ਬਾਅਦ ਪਾਰਟੀ ਸੂਤਰਾਂ ਨੇ ਦੱਸਿਆ ਕਿ ਇਹ ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦੇ ਅੰਦੋਲਨ ਦੇ ਸਮਰੱਥਨ ਅਤੇ ਨਾਗਰਿਕਤਾ ਸੋਧ ਐਕਟ ਵਿਰੁੱਧ ਇਹ ਧਰਨਾ ਦਿੱਤਾ ਜਾਵੇਗਾ।

 

ਸੂਤਰਾਂ ਅਨੁਸਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕਾਂਗਰਸ ਦੇ ਕਈ ਹੋਰ ਸੀਨੀਅਰ ਨੇਤਾਵਾਂ ਦੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਦੀ ਉਮੀਦ ਹੈ। ਕਾਂਗਰਸ ਨਾਗਰਿਕਤਾ ਸੋਧ ਐਕਟ ਦਾ ਖੁੱਲ੍ਹ ਕੇ ਵਿਰੋਧ ਕਰ ਰਹੀ ਹੈ ਅਤੇ ਇਸ ਨੂੰ “ਗ਼ੈਰ ਸੰਵਿਧਾਨਕ” ਕਰਾਰ ਦਿੰਦੀ ਹੈ।
 

ਪਾਰਟੀ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨਿਚਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਸਿਵਲ ਰਜਿਸਟਰ (ਐਨਆਰਸੀ) ਨੂੰ ਸੰਵਿਧਾਨ ਦੀ ਮੂਲ ਭਾਵਨਾ ਵਿਰੁੱਧ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਸਰਕਾਰ ਦੀ ਤਾਨਾਸ਼ਾਹੀ ਨੂੰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਹੇਰਾਫੇਰੀ ਕੀਤੀ ਜਾ ਰਹੀ ਹੈ। ਇਹ ਵੀ ਦੋਸ਼ ਲਗਾਇਆ ਹੈ ਕਿ ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ਦੇ ਨਾਮ 'ਤੇ ਗ਼ਰੀਬ ਲੋਕਾਂ 'ਤੇ ਤਸ਼ੱਦਦ ਕੀਤਾ ਜਾਵੇਗਾ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress hold dharna at Raj Ghat tomorrow against Citizenship Amendment act and NRC