ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਕਿਹਾ ਕਿ ਉਨ੍ਹਾਂ ਦੇ ਪਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਲੇਟ. ਰਾਜੀਵ ਗਾਂਧੀ (Rajiv Gandhi) ਸਾਲ 1984 ਵਿੱਚ ਸੱਤਾ ਵਿੱਚ ਆਏ ਸਨ, ਪਰ ਉਨ੍ਹਾਂ ਨੇ ਡਰ ਪੈਦਾ ਕਰਨ ਲਈ ਕਦੇ ਵੀ ਸ਼ਕਤੀ ਦੀ ਵਰਤੋਂ ਨਹੀਂ ਕੀਤੀ।
Congress Interim President Sonia Gandhi in Delhi: Rajiv Gandhi came to power in 1984 but he never used powers to create an atmosphere of fear or to destroy the freedom & liberty of the people. He never used his power to put the principles of democracy in danger. pic.twitter.com/kyh4yjx3rK
— ANI (@ANI) August 22, 2019
ਸੋਨੀਆ ਨੇ ਕਿਹਾ ਕਿ ਰਾਜੀਵ ਨੇ ਨਾ ਤਾਂ ਆਜ਼ਾਦੀ ਖ਼ਤਮ ਕੀਤੀ ਅਤੇ ਨਾ ਹੀ ਉਨ੍ਹਾਂ ਨੇ ਲੋਕਾਂ ਦੀ ਆਜ਼ਾਦੀ ਖੋਹੀ। ਵੀਰਵਾਰ ਸ਼ਾਮ ਰਾਜੀਵ ਗਾਂਧੀ 'ਤੇ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਕਦੇ ਲੋਕਤੰਤਰ ਦੇ ਸਿਧਾਂਤ ਨੂੰ ਖ਼ਤਰੇ ਵਿੱਚ ਪਾਉਣ ਲਈ ਤਾਕਤ ਦੀ ਵਰਤੋਂ ਨਹੀਂ ਕੀਤੀ।
ਸੋਨੀਆ ਗਾਂਧੀ ਨੇ ਇਹ ਬਿਆਨ ਅਜਿਹੇ ਸਮੇਂ ਦਿੱਤਾ ਜਦੋਂ ਸੀਨੀਅਰ ਕਾਂਗਰਸ ਨੇਤਾ ਪੀ. ਚਿਦੰਬਰਮ, ਜੋ ਯੂਪੀਏ ਸਰਕਾਰ ਦੌਰਾਨ ਵਿੱਤ ਮੰਤਰੀ ਸਨ, ਨੂੰ ਸੀਬੀਆਈ ਨੇ ਬੁੱਧਵਾਰ ਰਾਤ ਆਈ ਐਨ ਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਵੀਰਵਾਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਿਦੰਬਰਮ ਨੂੰ 26 ਅਗਸਤ ਨੂੰ ਸੀਬੀਆਈ ਰਿਮਾਂਡ ‘ਤੇ ਭੇਜਿਆ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਵੱਲੋਂ ਲਗਾਤਾਰ ਸਰਕਾਰਾਂ 'ਤੇ ਅਦਾਰਿਆਂ 'ਤੇ ਹਮਲੇ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ।
ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਕਾਂਗਰਸ ਵਰਕਿੰਗ ਕਮੇਟੀ ਨੇ ਅੰਤਰਿਮ ਪ੍ਰਧਾਨ ਬਣਾਉਣ ਦਾ ਫ਼ੈਸਲਾ ਕੀਤਾ।
...........