ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਦਾ ਉਦੇਸ਼ ਭਾਰਤੀਆਂ ਨੂੰ ਧਾਰਮਿਕ ਆਧਾਰ 'ਤੇ ਵੰਡਣਾ ਹੈ : ਸੋਨੀਆ ਗਾਂਧੀ

ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਯੂ.ਸੀ.) ਦੀ ਬੈਠਕ 'ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਸੰਘਰਸ਼ਾਂ, ਆਰਥਿਕ ਸਮੱਸਿਆਵਾਂ ਅਤੇ ਅਪਰਾਧ ਨਾਲ ਹੋਈ ਹੈ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਭੇਦਭਾਵਪੂਰਨ ਅਤੇ ਵੰਡੀਆਂ ਪਾਉਣ ਵਾਲਾ ਕਾਨੂੰਨ ਦੱਸਦਿਆਂ ਸੋਨੀਆ ਗਾਂਧੀ ਨੇ ਦਾਅਵਾ ਕੀਤਾ ਕਿ ਇਸ ਦਾ ਉਦੇਸ਼ ਭਾਰਤ ਦੇ ਲੋਕਾਂ ਨੂੰ ਧਾਰਮਿਕ ਆਧਾਰ 'ਤੇ ਵੰਡਣਾ ਹੈ।
 

 

ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੀਏਏ ਵਿਰੁੱਧ ਰੋਸ ਪ੍ਰਦਰਸ਼ਨਾਂ ਅਤੇ ਅਰਥਚਾਰੇ ਦੀ ਸਥਿਤੀ ਬਾਰੇ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਐਨਯੂ ਅਤੇ ਹੋਰ ਥਾਵਾਂ 'ਤੇ ਨੌਜਵਾਨਾਂ ਤੇ ਵਿਦਿਆਰਥੀਆਂ ਉੱਤੇ ਹੋਏ ਹਮਲੇ ਦੀਆਂ ਘਟਨਾਵਾਂ ਦੀ ਜਾਂਚ ਲਈ ਇਕ ਉੱਚ ਪੱਧਰੀ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ।
 

ਸੋਨੀਆ ਗਾਂਧੀ ਨੇ ਕਿਹਾ ਕਿ ਜੇਐਨਯੂ, ਜਾਮੀਆ ਮਿੱਲੀਆ ਇਸਲਾਮੀਆ ਅਤੇ ਕੁਝ ਹੋਰ ਥਾਵਾਂ ’ਤੇ ਨੌਜਵਾਨਾਂ ਅਤੇ ਵਿਦਿਆਰਥੀਆਂ ’ਤੇ ਹੋ ਰਹੇ ਹਮਲਿਆਂ ਦੀਆਂ ਘਟਨਾਵਾਂ ਦੀ ਜਾਂਚ ਲਈ ਵਿਸ਼ੇਸ਼ ਅਧਿਕਾਰ ਕਮਿਸ਼ਨ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
 

ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਹੋਈ ਇਸ ਬੈਠਕ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ..ਸੀ ਵੇਣੂਗੋਪਾਲ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸੀਨੀਅਰ ਨੇਤਾ ਅਹਿਮਦ ਪਟੇਲ, ਏ.ਕੇ. ਐਂਟਨੀ, ਮੱਲੀਕਾਰਜੁਨ ਖੜਗੇ ਅਤੇ ਹੋਰ ਕਈ ਨੇਤਾ ਮੌਜੂਦ ਸਨ।
 

ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਸੀਡਬਲਿਯੂਸੀ ਦੀ ਬੈਠਕ ਵਿੱਚ ਸੀਏਏ ਦੇ ਰੋਸ ਪ੍ਰਦਰਸ਼ਨਾਂ, ਜੇਐਨਯੂ ਵਿੱਚ ਹੋਏ ਹਮਲਿਆਂ ਤੋਂ ਬਾਅਦ ਪੈਦਾ ਹੋਈ ਸਥਿਤੀ ਅਤੇ ਅਮਰੀਕਾ-ਈਰਾਨ ਦਰਮਿਆਨ ਆਰਥਿਕ ਮੰਦੀ ਤੇ ਤਣਾਅ ਬਾਰੇ ਵਿਚਾਰ-ਵਟਾਂਦਰਾ ਹੋਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress interim President Sonia Gandhi The CAA is a discriminatory and divisive law