ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਦੇ ਦਫਤਰ ’ਚ ਭੰਨਤੋੜ ਤੇ ਬਦਸਲੂਕੀ

ਲੋਕ ਸਭਾ ਕਾਂਗਰਸ ਦੇ ਸੰਸਦ ਮੈਂਬਰ ਅਤੇ ਪਾਰਟੀ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਦਿੱਲੀ ਰਿਹਾਇਸ਼ਤੇ ਮੰਗਲਵਾਰ ਸ਼ਾਮ ਨੂੰ ਹਮਲਾ ਕੀਤਾ ਗਿਆ। ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਅਤੇ ਦਫਤਰ ਦੇ ਸਟਾਫ 'ਤੇ ਹਮਲਾ ਕੀਤਾ ਗਿਆ ਸੀ। ਇਹ ਹਮਲਾ ਸ਼ਾਮ ਕਰੀਬ ਸਾਢੇ ਪੰਜ ਵਜੇ ਕੀਤਾ ਗਿਆ।

 

ਐਮਪੀ ਦੇ ਸਟਾਫ ਨੇ ਦੱਸਿਆ ਕਿ ਹਮਲਾਵਰਾਂ ਨੇ ਘਰ ਦਾਖਲ ਹੋ ਕੇ ਭੰਨਤੋੜ ਕੀਤੀ। ਜਦੋਂ ਉਨ੍ਹਾਂ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।

 

ਇਸ ਦੇ ਨਾਲ ਹੀ ਇਸ ਮਾਮਲੇ 'ਤੇ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਸਾਨੂੰ ਕਾਂਗਰਸ ਦੇ ਸੰਸਦ ਅਧਿਕਾਰੀ ਅਧੀਰ ਰੰਜਨ ਚੌਧਰੀ (ਜੋ ਉਨ੍ਹਾਂ ਦੀ ਰਿਹਾਇਸ਼ ਨਾਲ ਜੁੜਿਆ ਹੋਇਆ ਹੈ) ਦੇ ਦਫਤਰ ਵਿੱਚ ਚਾਰ ਵਿਅਕਤੀਆਂ ਦੁਆਰਾ ਦੁਰਵਿਵਹਾਰ ਅਤੇ ਤੋੜ-ਫੋੜ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਪੁਲਿਸ ਨੇ ਕਿਹਾ ਹੈ ਕਿ ਦੋਸ਼ੀ ਵਿਅਕਤੀ ਚਾਹੁੰਦੇ ਸਨ ਕਿ ਸਟਾਫ ਫੋਨ ਰਾਹੀਂ ਐਮਪੀ ਨਾਲ ਗੱਲ ਕਰਾਉਣ ਪਰ ਕਰਮਚਾਰੀਆਂ ਨੇ ਅਜਿਹਾ ਕਰਨ ਤੋਂ ਨਾਂਹ ਕਰ ਦਿੱਤੀ। ਮਾਮਲੇ ਦੀ ਜਾਂਚ ਚੱਲ ਰਹੀ ਹੈ।

 

ਦੱਸ ਦੇਈਏ ਕਿ ਅਧੀਰ ਰੰਜਨ ਚੌਧਰੀ ਲੋਕ ਸਭਾ ਵਿੱਚ ਆਪਣੇ ਹਮਲਾਵਰ ਰਵੱਈਏ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਬਿਆਨਾਂ ਨਾਲ ਸਦਨ ਸੱਤਾਧਾਰੀ ਧਿਰ ਨੂੰ ਕਈ ਵਾਰ ਘੇਰਿਆ ਹੈ। ਹਾਲਾਂਕਿ ਕੁਝ ਇਕ ਮੌਕੇ 'ਤੇ ਉਹ ਆਪਣੇ ਹੀ ਬਿਆਨਾਂ ਨਾਲ ਘਿਰੇ ਵੀ ਸਨ।

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress leader Adhir Ranjan office attacked and vandalized police probe on