ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਨੇਤਾ ਨੇ ਮੋਦੀ ਸਰਕਾਰ ਤੋਂ PoK ਨੂੰ ਵਾਪਸ ਲਿਆਉਣ ਦੀ ਕੀਤੀ ਮੰਗ 

ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ ਅਤੇ “ਅਸੀਂ ਚਾਹੁੰਦੇ ਹਾਂ” ਕਿ ਸਰਕਾਰ ਵੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਨੂੰ ਵਾਪਸ ਲਵੇ। ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਨੂੰ ਲੈ ਕੇ ਬੀਜੇਪੀ ਸਰਕਾਰ ਦੀ ਨਿੰਦਾ ਕਰਦਿਆਂ ਸੋਨੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਇਥੋਂ ਦੇ ਲੋਕ ਖ਼ਾਸਕਰ ਨੌਜਵਾਨ ਅਪਮਾਨਤ ਮਹਿਸੂਸ ਕਰ ਰਹੇ ਹਨ।

 

ਕਾਂਗਰਸ ਦੇ ਜਨਰਲ ਸੈਕਟਰੀ ਸੋਨੀ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਇਕ ਅਨਿੱਖੜਵਾਂ ਅੰਗ ਹੈ… ਜੇ ਉਹ ਪੀਓਕੇ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਨੂੰ ਵਾਪਸ ਲੈਣ ਦੇ ਯੋਗ ਹੋ ਜਾਂਦੇ ਤਾਂ ਇਸ ਤੋਂ ਵਧੀਆ ਕੀ ਹੁੰਦਾ। ਉਸ ਨੂੰ ਵਾਪਸ ਲੈਣਾ ਅਜੇ ਬਾਕੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਉਹ ਇਸ ਨੂੰ ਵਾਪਸ ਲਵੇ ਕਿਉਂਕਿ ਉਹ ਸਾਡਾ ਹਿੱਸਾ ਹੈ।

 

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਜਾਂ ਦੇਸ਼ ਦੇ ਕਿਸੇ ਵਿਅਕਤੀ ਤੋਂ ਸਲਾਹ ਲਏ ਬਿਨਾਂ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਤਬਦੀਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਖ਼ਾਸਕਰ ਨੌਜਵਾਨ ਅਪਮਾਨਤ ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਫ਼ੈਸਲਾ ਮਨਜ਼ੂਰ ਨਹੀਂ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress leader Ambika Soni says Jammu and Kashmir integral part of India would like govt to take back PoK