ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਨੇਤਾ ਸ਼ਿਵਕੁਮਾਰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ

ਕਰਨਾਟਕ ਕਾਂਗਰਸ ਦੇ ਸੀਨੀਅਰ ਆਗੂ ਡੀਕੇ ਸ਼ਿਵਾਕੁਮਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਦੱਸ ਦੇਈਏ ਕਿ ਕਰਨਾਟਕ ਦੇ ਡੀ ਕੇ ਸ਼ਿਵਕੁਮਾਰ ਸੋਮਵਾਰ ਨੂੰ ਈਡੀ ਦੇ ਸਾਹਮਣੇ ਮਨੀ ਲਾਂਡਰਿੰਗ ਮਾਮਲੇ ਵਿੱਚ ਤੀਜੀ ਵਾਰ ਪੇਸ਼ ਹੋਏ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵਕੁਮਾਰ ਖਾਨ ਮਾਰਕਿਟ ਵਿਖੋ ਸਵੇਰੇ 11 ਵਜੇ ਈਡੀ ਹੈੱਡਕੁਆਰਟਰ ਪਹੁੰਚੇ। ਜਾਂਚ ਅਧਿਕਾਰੀਆਂ ਦੁਆਰਾ ਉਨ੍ਹਾਂ ਤੋਂ ਸ਼ੁੱਕਰਵਾਰ ਨੂੰ ਚਾਰ ਘੰਟੇ ਅਤੇ ਸ਼ਨੀਵਾਰ ਨੂੰ ਅੱਠ ਘੰਟੇ ਵੀ ਪੁੱਛਗਿੱਛ ਕੀਤੀ ਸੀ।

 

ਅਧਿਕਾਰੀਆਂ ਮੁਤਾਬਕ ਇਸ ਤੋਂ ਪਹਿਲਾਂ ਕੀਤੀ ਗਈ ਜਾਂਚ ਦੌਰਾਨ ਕਰਨਾਟਕ ਦੇ ਸਾਬਕਾ ਮੰਤਰੀ ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਤਹਿਤ ਆਪਣਾ ਬਿਆਨ ਦਰਜ ਕੀਤਾ ਸੀ। ਉਸ ਦਾ ਬਿਆਨ ਸੋਮਵਾਰ ਨੂੰ ਵੀ ਦਰਜ ਕੀਤਾ ਜਾਵੇਗਾ। ਕਰਨਾਟਕ ਵਿਧਾਨ ਸਭਾ ਦੇ ਮੈਂਬਰ ਸ਼ਿਵਕੁਮਾਰ 30 ਅਗਸਤ ਨੂੰ ਪਹਿਲੀ ਵਾਰ ਈਡੀ ਸਾਹਮਣੇ ਪੇਸ਼ ਹੋਏ। ਜਹਾਜ਼ ਰਾਹੀਂ ਬੈਂਗਲੁਰੂ ਤੋਂ ਦਿੱਲੀ ਪਹੁੰਚਣ ‘ਤੇ ਉਨ੍ਹਾਂ ਨੇ ਈਡੀ ਦੀ ਜਾਂਚ ਚ ਸਹਿਯੋਗ ਕਰਨ ਲਈ ਕਿਹਾ ਸੀ।

 

ਦੱਸਣਯੋਗ ਹੈ ਕਿ ਲੰਘੇ ਵੀਰਵਾਰ ਨੂੰ ਕਰਨਾਟਕ ਹਾਈ ਕੋਰਟ ਨੇ ਈਡੀ ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਸ਼ਿਵਕੁਮਾਰ ਦੀ ਪਟੀਸ਼ਨ ਖਾਰਜ ਕਰ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣਾ ਪਿਆ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸਿਵਕੁਮਾਰ ਨੇ ਆਪਣੇ 'ਤੇ ਲਗਾਏ ਗਏ ਦੋਸ਼ਾਂ ਦਾ ਖੰਡਨ ਕੀਤਾ ਤੇ ਕਿਹਾ ਕਿ ਸਾਲ 2017 ਵਿਚ ਗੁਜਰਾਤ ਦੀ ਰਾਜ ਸਭਾ ਸੀਟਾਂ 'ਤੇ ਚੋਣਾਂ ਦੌਰਾਨ ਵਿਧਾਇਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਨਿਭਾਈ ਗਈ ਅਹਿਮ ਭੂਮਿਕਾ ਕਾਰਨ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦਾ ਹਿੱਸਾ ਬਣਾਇਆ ਜਾ ਰਿਹਾ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress leader dk Shivkumar arrested in money laundering case